





Total views : 5612657








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਜਿਲਾ ਅਦਾਲਤ ਅੰਮ੍ਰਿਤਸਰ ਦੇ ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਅੰਮ੍ਰਿਤਸਰ (ਦਿਹਾਤੀ) ਪੁਲਿਸ ਦੀ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਦਸ ਸਾਲ ਦੀ ਕੈਦ ਅਤੇ ਵੀਹ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੇਕਰ ਜੁਰਮਾਨਾ ਰਾਸ਼ੀ ਅਦਾ ਨਹੀਂ ਕੀਤੀ ਜਾਂਦੀ ਤਾਂ ਮੁਲਜ਼ਮ ਨੂੰ ਤਿੰਨ ਮਹੀਨੇ ਦੀ ਵਾਧੂ ਕੈਦ ਭੁਗਤਣੀ ਪਵੇਗੀ।
ਮਾਣਯੋਗ ਜੱਜ ਨੇ ਫੈਸਲਾ ਦੇਦਿਆਂ ਕਿਹਾ ਕਿ ਸਬ ਇੰਸਪੈਕਟਰ ਸੰਦੀਪ ਕੌਰ ਦਾ ਕੰਮ ਅਪਰਾਧ ਨੂੰ ਰੋਕਣਾ ਸੀ ਪਰ ਉਹ ਖੁਦ ਅਪਰਾਧਕ ਸਰਗਰਮੀਆਂ ’ਚ ਸ਼ਾਮਲ ਹੋ ਗਈ।
ਜਾਣਕਾਰੀ ਅਨੁਸਾਰ, 10 ਅਕਤੂਬਰ 2020 ਦੀ ਸ਼ਾਮ ਨੂੰ ਮੋਹਕਮਪੁਰਾ ਥਾਣੇ ਦੀ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ’ਚ ਤਾਇਨਾਤ ਸਬ ਇੰਸਪੈਕਟਰ ਸੰਦੀਪ ਕੌਰ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ।ਜਾਂਚ ਤੋਂ ਪਤਾ ਲੱਗਾ ਕਿ ਜੰਡਿਆਲਾ ਗੁਰੂ ਥਾਣੇ ਅਧੀਨ ਆਉਂਦੇ ਨਵਾਂ ਪਿੰਡ ਦੇ ਰਹਿਣ ਵਾਲੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਦਾ ਐੱਸਆਈ ਸੰਦੀਪ ਕੌਰ ਨਾਲ ਪ੍ਰੇਮ ਸਬੰਧ ਸੀ। ਵਿੱਕੀ ਪੇਸ਼ੇ ਤੋਂ ਆੜ੍ਹਤੀ ਸੀ ਅਤੇ ਉਸਦਾ ਪਰਿਵਾਰ ਆਰਥਿਕ ਤੌਰ ‘ਤੇ ਵੀ ਖੁਸ਼ਹਾਲ ਸੀ। ਦੋਵੇਂ ਇਕ ਦੂਜੇ ਨੂੰ ਮਿਲਦੇ ਵੀ ਸਨ ਪਰ ਘਟਨਾ ਤੋਂ ਕੁਝ ਦਿਨ ਪਹਿਲਾਂ ਸੰਦੀਪ ਕੌਰ ਵਿੱਕੀ ਨੂੰ ਬਲੈਕਮੇਲ ਕਰ ਰਹੀ ਸੀ। ਉਹ ਉਸ ਨੂੰ ਆਪਣੇ ਕਿਸੇ ਹੋਰ ਸਾਥੀ ਦਾ ਕਤਲ ਕਰਨ ਲਈ ਵੀ ਉਕਸਾ ਰਹੀ ਸੀ ਪਰ ਵਿੱਕੀ ਲਗਾਤਾਰ ਉਸਦਾ ਵਿਰੋਧ ਕਰ ਰਿਹਾ ਸੀ। ਘਟਨਾ ਵਾਲੇ ਦਿਨ ਦੋਵੇਂ ਮੋਹਕਮਪੁਰਾ ਦੇ ਇਕ ਹੋਟਲ ਦੇ ਕਮਰੇ ’ਚ ਮਿਲੇ ਸਨ। ਸੰਦੀਪ ਕੌਰ ਕੁਝ ਸਮਾਂ ਉਥੇ ਰਹਿਣ ਤੋਂ ਬਾਅਦ ਚਲੀ ਗਈ ਅਤੇ ਵਿੱਕੀ ਨੇ ਹੋਟਲ ਦੇ ਕਮਰੇ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਸਬ-ਇੰਸਪੈਕਟਰ ਖ਼ਿਲਾਫ਼ ਮਾਮਲਾ ਦਰਜ ਕੀਤਾ। ਉਸੇ ਰਾਤ ਵਿੱਕੀ ਦੀ ਪਤਨੀ ਸੁਖਬੀਰ ਕੌਰ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜੰਡਿਆਲਾ ਥਾਣੇ ਦੀ ਪੁਲਿਸ ਨੇ ਸੰਦੀਪ ਕੌਰ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਖਬਰ ਨੂੰ ਵਧ ਤੋ ਵੱਧ ਅੱਗੇ ਸ਼ੇਅਰ ਕਰੋ-