ਕੱਲ੍ਹ 12 ਮਈ ਤੋ ਪੰਜਾਬ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਆਮ ਵਾਂਗ ਖੁੱਲ੍ਹਣਗੀਆਂ – ਹਰਜੋਤ ਬੈਂਸ 

4739147
Total views : 5612661

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ। ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ।

ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਕਸ ‘ਤੇ ਟਵੀਟ ਕਰਕੇ ਦਿੱਤੀ। ਹਰਜੋਤ ਬੈਂਸ ਨੇ ਕਿਹਾ ਕਿ, “ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ ‘ਤੇ ਬਹੁਤ ਮਾਣ ਹੈ।”

ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਪੈਦਾ ਹੋਈ ਸੰਕਟਕਾਲੀਨ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਕੂਲ-ਕਾਲਜ ਅਤੇ ਯੂਨੀਵਰਸਿਟੀਆਂ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਜੰਗਬੰਦੀ ਤੋਂ ਬਾਅਦ ਜ਼ਿਲ੍ਹੇ ਵਿਚ ਹਾਲਾਤ ਬਿਲਕੁਲ ਆਮ ਵਾਂਗ ਹੋ ਗਏ ਹਨ। ਇਸ ਲਈ ਭਲਕੇ ਤੋਂ ਪੰਜਾਬ ਦੇ ਸਕੂਲ-ਕਾਲਜ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਲੱਗਣਗੇ। ਖਬਰ ਨੂੰ ਵਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News