





Total views : 5614542








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਅੰਮ੍ਰਿਤਸਰ ਹਲਕਾ ਮਜੀਠਾ ਨਜ਼ਦੀਕ ਬੀਤੀ ਰਾਤ ਪਿੰਡ ਭੰਗਾਲੀ, ਥਰੀਏਵਾਲ ਅਤੇ ਮਰੜੀ ਕਲਾਂ ਨਾਲ ਸਬੰਧਿਤ 20 ਤੋਂ ਵਧੇਰੇ ਵਿਅਕਤੀਆਂ ਦੀ ਜਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋਣ ’ਤੇ ਦੁਖ ਦਾ ਇਜ਼ਹਾਰ ਕੀਤਾ ਹੈ।
ਯੁੱਧ ਨਸ਼ਿਆਂ ਖਿਲਾਫ ਮੁਹਿੰਮ ਇਕ ਡਰਾਮਾ
ਇਸ ਮੌਕੇ ਸ: ਛੀਨਾ ਨੇ ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਖਿਲਾਫ਼’ ਮੁਹਿੰਮ ਵਿੱਢੀ ਗਈ, ਉਥੇ ਦੂਜੇ ਪਾਸੇ ਨਕਲੀ ਸ਼ਰਾਬ ਬਣਾਉਣ ਦਾ ਧੰਦਾ ਪੂਰੇ ਜ਼ੋਰਾਂ ’ਤੇ ਹੈ, ਜਿਸ ਨੂੰ ਪੀਣ ਨਾਲ ਕਈ ਮਾਸੂਮ ਲੋਕਾਂ ਆਪਣੀ ਜਾਨ ਗਵਾ ਰਹੇ ਹਨ।ਉਨ੍ਹਾਂ ਕਿਹਾ ਕਿ ਬੀਤੀ ਰਾਤ ਵਾਪਰੀ ਘਟਨਾ ਅਤਿ ਮੰਦਭਾਗੀ ਹੈ, ਜਿਸ ਨੇ ਨਸ਼ਿਆਂ ਤੋਂ ਮੁਕਤ ਪੰਜਾਬ ਦੇ ਦਾਅਵਿਆਂ ਦੀ ਪੋਲ੍ਹ ਖੋਲਦਿਆਂ ਸੂਬਾ ਸਰਕਾਰ ਦੀ ਨਲਾਇਕੀ ਨੂੰ ਜਗ—ਜਾਹਿਰ ਕੀਤਾ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਦਾ ਮਾਨ ਸਰਕਾਰ ਵੱਲੋਂ ਕੀਤਾ ਪ੍ਰਚਾਰ ਸਿਰਫ ਤੇ ਸਿਰਫ ਇਕ ਡਰਾਮਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-