





Total views : 5614891








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਬੱਬੂ ਬੰਡਾਲਾ
ਪਿਛਲੇ ਸਮੇਂ ਵਿੱਚ ਹੋਈ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਨਤੀਜਾ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ। ਉਪਰੋਕਤ ਨਤੀਜਿਆਂ ਵਿੱਚੋਂ ਲੜਕੀਆਂ ਨੇ ਬਾਜ਼ੀ ਮਾਰਦੇ ਹੋਏ ਜਿੱਥੇ ਪੰਜਾਬ ਭਰ ਵਿੱਚੋਂ ਚੰਗੀ ਕਾਰਗੁਜ਼ਾਰੀ ਪੇਸ਼ ਕੀਤੀ ਉਥੇ ਜ਼ਿਲਾ ਤਰਨ ਤਾਰਨ ਦੀਆਂ ਸੱਤ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਂਦੇ ਹੋਏ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।
ਇਹ ਕਾਮਯਾਬੀ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਕਰਵਾਈ ਗਈ ਸਖ਼ਤ ਮਿਹਨਤ ਦਾ ਨਤੀਜਾ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਏ ਜਿਲਾ ਸਿੱਖਿਆ ਅਫਸਰ ਸਕੈਂਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦੁਹਰਾਉਂਦਿਆਂ ਮੈਰਿਟ ਸੂਚੀ ਵਿੱਚ 7 ਸਥਾਨ ਹਾਸਲ ਕੀਤੇ ਜਿਸ ਕਾਰਨ ਜਿਲਾ ਤਰਨ ਤਾਰਨ ਪੰਜਾਬ ਭਰ ਵਿੱਚੋਂ ਛੇਵੇਂ ਸਥਾਨ ਤੇ ਰਿਹਾ।
ਉਹਨਾਂ ਦੱਸਿਆ ਕਿ ਸਿਮਰਨਪ੍ਰੀਤ ਕੌਰ ਪੁੱਤਰੀ ਸੁਖਬੀਰ ਸਿੰਘ ਸਕੂਲ ਆਫ ਐਮੀਨੈਂਸ ਪੱਟੀ ਨੇ 98.2% ਅੰਕ ਹਾਸਲ ਕਰਕੇ ਜਿਲੇ ਭਰ ਵਿੱਚੋਂ ਪਹਿਲਾ ਸਥਾਨ, ਸੰਦੀਪ ਕੌਰ ਪੁੱਤਰੀ ਸਾਹਿਬ ਸਿੰਘ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸਕੂਲ ਖਡੂਰ ਸਾਹਿਬ ਅਤੇ ਜਸਪ੍ਰੀਤ ਕੌਰ ਪੁੱਤਰੀ ਸੁਲੱਖਣ ਸਿੰਘ ਨੇ 97.6% ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ, ਕਰਨਵੀਰ ਕੌਰ ਪੁੱਤਰੀ ਸੁਖਦੇਵ ਸਿੰਘ ਅਤੇ ਹਰਮਨਬੀਰ ਸਿੰਘ ਪੁੱਤਰ ਸਤਵਿੰਦਰ ਸਿੰਘ, ਤਨਵੀਰ ਕੌਰ ਪੁੱਤਰੀ ਮਨਪ੍ਰੀਤ ਸਿੰਘ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਅਤੇ ਕਮਲਪ੍ਰੀਤ ਕੌਰ ਪੁੱਤਰੀ ਨਰਿੰਦਰ ਸਿੰਘ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਝਬਾਲ ਨੇ 97.4% ਅੰਕ ਹਾਸਿਲ ਕਰਕੇ ਜ਼ਿਲ੍ਹੇ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ।
ਇਸ ਸਬੰਧੀ ਉਹਨਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਅਤੇ ਮੈਰਿਟ ਸੂਚੀ ਵਿੱਚ ਆਉਣ ਵਾਲੇ ਅਤੇ ਜ਼ਿਲ੍ਹੇ ਭਰ ਦੇ ਪਾਸ ਹੋਏ ਸਮੂਹ ਵਿਦਿਆਰਥੀਆਂ ਨੂੰ ਉਹਨਾਂ ਦੀ ਕਾਮਯਾਬੀ ਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇੰਜ ਹੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਇਹ ਕਾਮਯਾਬੀ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਕਰਵਾਈ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕਡਰੀ ਸ੍ਰ ਪਰਮਜੀਤ ਸਿੰਘ ਅਤੇ ਸਮੂਹ ਅਧਿਆਪਕ ਸਾਹਿਬਾਨ ਨੂੰ ਇਸ ਸ਼ਾਨਦਾਰ ਕਾਮਯਾਬੀ ਲਈ ਮੁਬਾਰਕਬਾਦ ਦਿੱਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-