





Total views : 5616073








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸੇਂਟ ਸੋਵਰੇਨ ਕਾਂਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਦਸਵੀਂ ਅਤੇ ਬਾਰਵੀਂ ਦੇ ਸੋ ਫੀਸਦੀ ਨਤੀਜੇ ਆਉਣ ਦੀ ਖੁਸ਼ੀ ਵਿੱਚ ਸਕੂਲ ਵਿੱਚ ਜਸ਼ਨ ਮਨਾਇਆ ਗਿਆ। ਇਸ ਜਸ਼ਨ ਵਿੱਚ ਸਕੂਲ ਮੈਨੇਜਮੈਂਟ, ਅਧਿਆਪਕ, ਵਿਦਿਆਰਥੀ ਅਤੇ ਉਹਨਾਂ ਦੇ ਮਾਤਾ -ਪਿਤਾ ਸ਼ਾਮਿਲ ਹੋਏ। ਜਿਵੇਂ ਕਿ ਸਕੂਲ ਦੇ ਹਰ ਕੰਮ ਦੀ ਸ਼ੁਰੂਆਤ ਪਰਮਾਤਮਾ ਦੇ ਨਾਂ ਦੇ ਨਾਲ ਕੀਤੀ ਜਾਂਦੀ ਹੈ, ਇਸੇ ਤਰ੍ਹਾਂ ਵਧੀਆ ਨਤੀਜੇ ਆਉਣ ਤੇ ਸਾਰਿਆਂ ਨੇ ਸਕੂਲ ਵਿੱਚ ਬਣੇ ਹੋਏ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਹੋਇਆਂ ਅਰਦਾਸ ਕੀਤੀ ਅਤੇ ਹੁਕਮਨਾਮਾ ਲੈ ਕੇ ਪਰਮਾਤਮਾ ਦਾ ਓਟ ਆਸਰਾ ਲਿਆ।
ਸਕੂਲ ਵਿੱਚ ਮਨਾਇਆ ਗਿਆ ਜਸ਼ਨ
ਇਸ ਤੋਂ ਬਾਅਦ ਸਕੂਲ ਵੱਲੋਂ ਆਯੋਜਿਤ ਕੀਤੇ ਪ੍ਰੋਗਰਾਮ ਦਾ ਆਨੰਦ ਵਿਦਿਆਰਥੀਆਂ ਅਤੇ ਮਾਪਿਆਂ ਦੁਆਰਾ ਮਾਨਿਆ ਗਿਆ। ਚੇਅਰਮੈਨ ਅਸ਼ਵਨੀ ਕਪੂਰ ਅਤੇ ਐਮ.ਡੀ. ਕੋਮਲ ਕਪੂਰ ਜੀ ਨੇ ਵਿਦਿਆਰਥੀਆਂ ਦੇ ਆਏ ਹੋਏ ਮਾਤਾ – ਪਿਤਾ ਦਾ ਸੁਆਗਤ ਕਰਦਿਆਂ ਉਨਾਂ ਨੂੰ ਵਿਦਿਆਰਥੀਆਂ ਦੀ ਕਾਮਯਾਬੀ ਦੀ ਵਧਾਈ ਦਿੱਤੀ ਅਤੇ ਇਸ ਦੇ ਨਾਲ ਹੀ ਉਨਾਂ ਨੇ ਮਾਪਿਆਂ ਨਾਲ ਗੱਲਬਾਤ ਕੀਤੀ।
ਉਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਭਵਿੱਖ ਵਿੱਚ ਉਹਨਾਂ ਦਾ ਹੱਲ ਕਰਨ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਪਾਰੁਲ ਸੁੰਦਰ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-