ਪਾਇਨਵੁੱਡ ਇੰਟਰਨੈਸ਼ਨਲ ਸਕੂਲ ਜੇਠੂਵਾਲ ਦਾ ਨਤੀਜਾ ਰਿਹਾ ਸ਼ਾਨਦਾਰ

4948685
Total views : 5949294

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਦੀ ਪਾਇਨਵੁੱਡ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਦੇ ਸੀ ਬੀ ਐਸ ਈ ਜਮਾਤ ਦੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਸੋ ਫ਼ੀਸਦੀ ਆਉਣ ਦੀ ਖੁਸ਼ੀ ਵਿੱਚ ਸਕੂਲ ਵਿੱਚ ਜਸ਼ਨ ਮਨਾਇਆ ਗਿਆ। ਇਸ ਜਸ਼ਨ ਵਿੱਚ ਮੈਨੇਜਮੈਂਟ, ਅਧਿਆਪਕ, ਵਿਦਿਆਰਥੀ ਅਤੇ ਉਹਨਾਂ ਦੇ ਮਾਤਾ ਪਿਤਾ ਸ਼ਾਮਿਲ ਹੋਏ।

ਸਕੂਲ ਦਾ ਨਤੀਜਾ ਵਧੀਆ ਆਉਣ ਤੇ ਸਾਰਿਆਂ ਵਿਦਿਆਰਥੀਆ ਨੇ ਪਰਮਾਤਮਾ ਦਾ ਓਟ ਆਸਰਾ ਲਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਸਕੂਲ ਵਿੱਚ ਵਿਦਿਆਰਥੀਆਂ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ ਲਿਖਾਰੀ, ਡਾਇਰੈਕਟਰ ਹਰਨੀਤ ਸਿੰਘ ਲਿਖਾਰੀ ਅਤੇ ਪ੍ਰਿੰਸੀਪਲ ਅਵਨੀਤ ਸਿੰਘ ਲਿਖਾਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਤੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News