ਫੌਜ ਵਿੱਚ ਭਰਤੀ ਹੋਣ ਲਈ ਲਿਖਤੀ ਪੇੇਪਰ ਦੀ ਤਿਆਰੀ ਜੂਨ ‘ਚ ਕਰਾਈ ਜਾਏਗੀ-ਡੀ.ਸੀ

4741844
Total views : 5616902

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਬੱਬੂ ਬੰਡਾਲਾ

ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲਆਈ. ਏ. ਐਸਵਲੋਂ ਜਿਲ੍ਹੇ ਦੇ ਨੋਜ਼ਵਾਨਾਂ ਨੂੰ ਕਿਹਾ ਗਿਆਕਿ ਜਿਨ੍ਹਾ ਨੇ ਆਰਮੀ ਭਰਤੀ ਰੈਲੀ-2025 ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈਉਹਨਾ ਦਾ  ਲਿਖਤੀ ਪੇਪਰ ਮਹੀਨਾ ਜੂਨ-2025 ਵਿੱਚ ਹੋਣ ਦੀ ਉਮੀਦ ਹੈ।ਜੋ ਪ੍ਰਾਰਥੀ ਇਸ ਭਰਤੀ ਦੇ ਲਿਖਤੀ ਟੈਸਟ ਦੀ  ਮੁਫਤ ਕੋਚਿੰਗ ਦੇ ਚਾਹਵਾਨ ਹਨਉਹ ਆਪਣਾ ਨਾਮ ਇਸ ਲਿੰਕ https://tinyurl.com/army2025 ਤੇ ਦਰਜ ਕਰਵਾ ਸਕਦੇ ਹਨ ਜਿਲ੍ਹਾ ਪ੍ਰਸ਼ਾਸਨਜਿਲ੍ਹਾ ਰੋਜਗਾਰ ਬਿਉਰੋ ਅਤੇ ਜਿਲ੍ਹਾ ਸਿੱਖਿਆ ਦਫਤਰ ਦੇ ਸਹਿਯੋਗ ਨਾਲ ਆਰਮੀ ਦੀ ਭਰਤੀ ਲਈ ਲਿਖਤੀ ਪੇਪਰ ਦੀ ਤਿਆਰੀ ਮੁਫਤ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਸ਼੍ਰੀ ਵਿਕਰਮ ਜੀਤ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰਤਰਨ ਤਾਰਨ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਤਰਨ ਤਾਰਨ ਦੇ ਨੋਜਵਾਨਾਂ ਵਲੋਂ ਹਮੇਸ਼ਾ ਆਰਮੀ ਭਰਤੀ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਗਿਆ ਹੈਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਨੋਜਵਾਨ ਜਿਨ੍ਹਾ ਨੇ ਆਰਮੀ ਦੀ ਭਰਤੀ ਲਈ ਅਪਲਾਈ ਕੀਤਾ ਹੈ।

ਉਹ ਨੋਜਵਾਨ ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋਤਰਨ ਤਾਰਨ ਦੇ ਹੈਲਪ ਲਾਈਨ ਨੰਬਰ 77173-97013  ਜਾਂ ਸੀ-ਪਾਈਟ ਕੈਂਪ ਪੱਟੀ ਦੇ ਹੈਲਪ ਲਾਈਨ ਨੰਬਰ 97818-91928 ਅਤੇ 98760-30372 ਤੇ ਸੰਪਰਕ ਕਰ ਸਕਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News