ਜ਼ਿਲ੍ਹਾ ਤਰਨ ਤਾਰਨ ਵਿੱਚ 24 ਮਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

4741867
Total views : 5616940

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਬੱਬੂ ਬੰਡਾਲਾ

 ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਿਊ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਮਿਤੀ 10 ਮਈ 2025 ਨੂੰ ਸੈਸ਼ਨਜ਼ ਡਵੀਜ਼ਨ ਤਰਨ ਤਾਰਨ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਂਣੀ ਸੀ।
ਭਾਰਤ ਅਤੇ ਪਾਕਿਸਤਾਨ ਦੇ ਵੱਧਦੇ ਤਨਾਅ ਕਾਰਨ ਇਹ ਨੈਸ਼ਨਲ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਿਊ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਹੁਣ ਮਿਤੀ 24 ਮਈ 2025 ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ, ਕਿ ਮਿਤੀ 24 ਮਈ 2025 ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News