





Total views : 5617357








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਸਖਤ ਹੁਕਮ ਦਿੱਤੇ ਹਨ ਕਿ ਰਾਜ ਦੇ ਪੁਲਿਸ ਥਾਣਿਆਂ ਵਿਚ ਸਾਲਾਂ ਤੋਂ ਖੜੇ ਲਾਵਾਰਿਸ ਅਤੇ ਜ਼ਬਤ ਵਾਹਨਾਂ ਦੇ ਨਿਪਟਾਰੇ ਲਈ 90 ਦਿਨਾਂ ਦੇ ਅੰਦਰ ਠੋਸ ਕਾਰਵਾਈ ਕੀਤੀ ਜਾਵੇ।
ਕੋਰਟ ਨੇ ਕਿਹਾ ਕਿ ਇਹ ਵਾਹਨ ਸੁਪਰੀਮ ਕੋਰਟ ਦੇ ਪਿਛਲੇ ਫੈਸਲਿਆਂ ਅਤੇ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਮੋਟਰ ਵਾਹਨ ਸਕ੍ਰੈਪਿੰਗ ਨਿਯਮ 2021 ਮੁਤਾਬਕ ਹਟਾਏ ਜਾਣ।ਕੋਰਟ ਨੇ ਡੀਜੀਪੀ ਪੰਜਾਬ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਕਾਰਵਾਈ ਕੀਤੀ ਜਾਵੇ।ਹਾਈ ਕੋਰਟ ਨੇ ਇਹ ਵੀ ਦਰਸਾਇਆ ਕਿ ਡੀਜੀਪੀ ਦੁਆਰਾ 90 ਦਿਨਾਂ ਵਿਚ ਦਿੱਤੀ ਜਾਣ ਵਾਲੀ ਸਥਿਤੀ ਰਿਪੋਰਟ ਦਾ ਮੁਲਾਂਕਣ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-