ਗੁਰੂ ਨਾਨਕ ਮਾਡਲ ਸਕੂਲ ਮਜੀਠਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ

4742152
Total views : 5617407

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਮਜੀਠਾ/ਜਸਪਾਲ ਸਿੰਘ ਗਿੱਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੱਸਵੀਂ ਦੀ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਗਿਆ, ਜਿਸ ਵਿੱਚ ਸਥਾਨਕ ਗੁਰੂ ਨਾਨਕ ਮਾਡਲ ਸਕੂਲ ਮਜੀਠਾ ਦਾ ਨਤੀਜਾ ਬੀਤੇ ਵਰ੍ਹਿਆਂ ਦੀ ਤਰਾਂ ਇਸ ਸਾਲ ਵੀ 100 ਫੀਸਦੀ ਰਿਹਾ। ਇਸ ਮੌਕੇ ਪ੍ਰਿੰਸੀਪਲ ਜੋਗਾ ਸਿੰਘ ਅਠਵਾਲ ਨੇ ਇੰਨਾਂ ਵਿਦਿਆਰਥੀਆਂ ਦਾ ਮੁੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਇਹ ਨਤੀਜੇ ਸਾਡੇ ਸਮਰਪਿਤ ਅਧਿਆਪਕਾਂ ਅਤੇ ਮਾਪਿਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜਤਾ ਨੂੰ ਦਰਸਾਉਂਦੇ ਹਨ।

ਅੰਸ਼ਦੀਪ ਕੌਰ ਨੇ 90 ,ਪ੍ਰਵੀਨ ਕੌਰ ਨੇ 89 ਅਤੇ ਸਨਮੀਤ ਤੇ ਅਮਨਦੀਪ ਕੌਰ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਕੀਤਾ ਸਕੂਲ ਵਿੱਚੋਂ ਟਾਪ

ਸਕੂਲ ਵੱਲੋਂ ਪ੍ਰਾਪਤ ਹੋਏ ਵੇਰਵਿਆਂ ਅਨੁਸਾਰ ਅੰਸ਼ਦੀਪ ਕੌਰ ਨੇ 90 ਫ਼ੀਸਦੀ ਪ੍ਰਵੀਨ ਕੌਰ 89 ਫੀਸਦੀ, ਸਨਮੀਤ ਕੌਰ ਅਤੇ ਅਮਨਦੀਪ ਕੌਰ ਨੇ 86 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦੇ ਨਾਲ ਨਾਲ ਆਪਣੇ ਮਾਪਿਆਂ ਦਾ ਅਤੇ ਇਲਾਕੇ ਦਾ ਨਾਂਮ ਰੌਸ਼ਨ ਕੀਤਾ। ਇਸੇ ਤਰ੍ਹਾਂ ਬਾਕੀ ਸਾਰੇ ਬੱਚਿਆਂ ਨੇ ਵੀ 75 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕਰਕੇ ਸਕੂਲ਼ ਦਾ ਮਾਣ ਵਧਾਇਆ। ਇਸ ਮੌਕੇ ਅਧਿਆਪਕਾਂ ਨੇ ਵੀ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ। ਇਸ ਮੌਕੇ ਹਰਮੀਤ ਸਿੰਘ ਅਠਵਾਲ, ਮੈਡਮ ਬਲਜੀਤ ਕੌਰ, ਮੈਡਮ ਪੂਨਮ, ਮੈਡਮ ਪੂਜਾ, ਮੈਡਮ ਰਤਨਜੋਤ ਕੌਰ ਅਤੇ ਤਾਨੀਆ ਮੈਡਮ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News