ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, 1.1 ਕਿਲੋ ਹੈਰੋਇਨ ਅਤੇ 45 ਲੱਖ ਡਰੱਗ ਮਨੀ ਸਮੇਤ 3 ਗ੍ਰਿਫਤਾਰ

4948679
Total views : 5949288

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਕਾਰਵਾਈ ਕਰਦਿਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ 1.01 ਕਿਲੋਗ੍ਰਾਮ ਹੈਰੋਇਨ, 45.19 ਲੱਖ ਰੁਪਏ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਇਕ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦੇਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਗੇਟ ਹਕੀਮਾ ਅਤੇ ਥਾਣਾ ਵੇਰਕਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।ਜਦੋਕਿ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਪੰਜਾਬ ਪੁਲਿਸ ਡਰੱਗ ਕਾਰਟੈਲਾਂ, ਅੰਤਰਰਾਸ਼ਟਰੀ ਨਾਰਕੋ-ਵਿੱਤੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News