ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੋਂ ਆਈ 10 ਕਿਲੋ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ

4742839
Total views : 5618512

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸਰਹੱਦ ਪਾਰ (ਪਾਕਿਸਤਾਨ) ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.248 ਕਿਲੋ ਹੈਰੋਇਨ ਬਰਾਮਦ ਕੀਤੀ।ਇਹ ਪ੍ਰਗਟਾਵਾ ਅੱਜ ਇੱਥੇ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਰਦਿਆਂ ਦੱਸਿਆ ਕਿ  ਤਿੰਨੋਂ ਤਸਕਰ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਹਨ।ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਦਾ ਮੁੱਖ ਦੋਸ਼ੀ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਸੀ। ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨਾਲ ਮਿਲ ਕੇ ਨਸ਼ਿਆਂ ਦੀਆਂ ਖੇਪਾਂ ਮੰਗਵਾਉਂਦਾ ਸੀ।ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ਼ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗਿਰੋਹ ਦੇ ਮੈਂਬਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।ਇਸ ਸਮੇ ਡੀ.ਸੀ.ਪੀ ਸ: ਰਵਿੰਦਰਪਾਲ ਸਿੰਘ, ਏ.ਡੀ.ਸੀ.ਪੀ ਜਗਵਿੰਦਰ ਸਿੰਘ, ਏ.ਸੀ.ਪੀ ਸ: ਹਰਮਿੰਦਰ ਸਿੰਘ ਸੰਧੂ, ਇੰਸ: ਅਮੋਲਕਜੀਤ ਸਿੰਘ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News