





Total views : 5621260








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਦਸ ਕ੍ਰਿਮੀਨਲ ਮੂਟ ਕੋਰਟਾਂ ਦਾ ਆਯੋਜਨ ਕੀਤਾ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਜ਼ਿਲ੍ਹਾ ਅਦਾਲਤਾਂ ਦੇ ਸੀਨੀਅਰ ਵਕੀਲ ਸ੍ਰੀ ਦੀਪਕ ਸ਼ਰਮਾ, ਸ: ਬਿਕਰਮਜੀਤ ਸਿੰਘ, ਸੁਪ੍ਰੀਆ ਕੱਕੜ, ਸ: ਜਗਦੀਪ ਸਿੰਘ ਸਮਰਾ, ਰਜਨੀ ਸ਼ਰਮਾ, ਸ੍ਰੀਮਤੀ ਕਿਰਪਾਲ ਕੌਰ, ਸ੍ਰੀ ਸੁਕਰਨ ਕਾਲੀਆ, ਸ੍ਰੀ ਵਿਭੋਰ ਤਨੇਜਾ, ਸ੍ਰੀ ਵਿਸ਼ਵਾ ਬਹਿਲ ਅਤੇ ਸ: ਗੁਰਪ੍ਰੀਤ ਸਿੰਘ ਪਾਹਵਾ ਨੇ ਪ੍ਰੀਜ਼ਾਈਡਿੰਗ ਜੱਜ ਵਜੋਂ ਸ਼ਿਰਕਤ ਕੀਤੀ।
ਇਸ ਸਬੰਧੀ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕੋਰਟਾਂ ਦੌਰਾਨ ਬੀ. ਏ. ਐਲ. ਐਲ. ਬੀ. (ਐਫ਼. ਵਾਈ. ਆਈ. ਸੀ.) 10ਵੇਂ ਸਮੈਸਟਰ ਦੇ ਵਿਦਿਆਰਥੀਆਂ ਦੀਆਂ 5 ਟੀਮਾਂ, ਬੀ. ਕਾਮ. ਦੇ ਵਿਦਿਆਰਥੀਆਂ ਦੀਆਂ 3 ਟੀਮਾਂ, ਐਲ. ਐਲ. ਬੀ. (ਐਫ. ਵਾਈ. ਆਈ. ਸੀ.) 10ਵੇਂ ਸਮੈਸਟਰ ਅਤੇ ਐਲ. ਐਲ. ਬੀ. (ਟੀ. ਵਾਈ. ਸੀ.) 6ਵੇਂ ਸਮੈਸਟਰ ਦੇ ਵਿਦਿਆਰਥੀਆਂ ਦੀਆਂ 2 ਟੀਮਾਂ ਨੇ ਕਤਲ, ਗੈਰ-ਇਰਾਦਤਨ ਕਤਲ, ਡਕੈਤੀ, ਦਾਜ, ਮੌਤ ਸਮੇਂ ਬਿਆਨ, ਘਰੇਲੂ ਹਿੰਸਾ ਆਦਿ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਕੇਸ ਪੇਸ਼ ਕੀਤੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪ੍ਰੈਕਟੀਕਲ ਟ੍ਰੇਨਿੰਗ ਦੀ ਕੋਆਰਡੀਨੇਟਰ ਡਾ. ਸੀਮਾ ਰਾਣੀ, ਡਾ. ਹਰਪ੍ਰੀਤ ਕੌਰ, ਡਾ. ਰਸ਼ੀਮਾ ਚੰਗੋਤਰਾ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਰੇਣੂ ਸੈਣੀ, ਡਾ. ਪਵਨਦੀਪ ਕੌਰ, ਡਾ. ਗੁਰਜਿੰਦਰ ਕੌਰ, ਡਾ. ਅਨੀਤਾ ਸ਼ਰਮਾ ਅਤੇ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਦੀ ਅਗਵਾਈ ਹੇਠ ਆਪਣੇ ਕੇਸ ਤਿਆਰ ਕੀਤੇ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰਾਂ ਨੇ ਵਿਦਿਆਰਥੀਆਂ ਵੱਲੋਂ ਮੂਲ ਸਮੱਸਿਆਵਾਂ ਦੀ ਤਿਆਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਦਾਲਤ ਦੌਰਾਨ ਅਸਲ ਅਭਿਆਸ ’ਚ ਹੋਣ ’ਤੇ ਕੇਸ ਤਿਆਰ ਕਰਨ ਲਈ ਸਖ਼ਤ ਮਿਹਨਤ ਕਰਨ ਸਬੰਧੀ ਮਾਰਗਦਰਸ਼ਨ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ, ਡਾ. ਹਰਜੋਤ ਕੌਰ, ਪ੍ਰੋ. ਉਤਕਰਸ਼ ਸੇਠ, ਪ੍ਰੋ. ਜਸਦੀਪ ਸਿੰਘ ਅਤੇ ਪ੍ਰੋ. ਰਿਚਾ ਜੋਸ਼ੀ ਆਦਿ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-