ਢਾਈ ਲੱਖ ਰੁਪਏ ਰਿਸ਼ਵਤ ਲੈਕੇ ਨਸ਼ਾ ਤਸਕਰ ਨੂੰ ਛੱਡਣ ਵਾਲੀ ਸੀਆਈਏ ਸਟਾਫ਼ ਦੀ ਟੀਮ ਦੇ ਇੰਚਾਰਜ ਸਮੇਤ 4 ਮੁਲਾਜਮ ਗ੍ਰਿਫਤਾਰ

4745532
Total views : 5622754

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਕਪੂਰਥਲਾ/ਬੀ.ਐਨ.ਈ ਬਿਊਰੋ

 ਕਪੂਰਥਲਾ ਦੇ ਫਗਵਾੜਾ ਸਬ-ਡਵੀਜ਼ਨ ਵਿਚ ਅੱਜ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਨਸ਼ਾ ਤਸਕਰ ਨੂੰ ਛੁਡਾਉਣ ਲਈ 2.5 ਲੱਖ ਦੀ ਰਿਸ਼ਵਤ ਲੈਂਦੇ ਹੋਏ ਚਾਰ ਮੁਲਜ਼ਮ ਗ੍ਰਿਫ਼ਤਾਰ ਹੋਏ ਹਨ। ਦੱਸਣਯੋਗ ਹੈ ਕਿ ਇਹ ਮੁਲਜ਼ਮ ਸੀਆਈਏ ਸਟਾਫ਼ ਦੇ ਮੈਂਬਰ ਹਨ। 

ਅੱਜ ਸਵੇਰੇ ਇਕ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਸੀਆਈਏ ਸਟਾਫ਼ ਫਗਵਾੜਾ ਵਿਚ ਤਾਇਨਾਤ 4 ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤਖੋਰੀ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ। ਪੂਰੀ ਟੀਮ ਨੂੰ ਅੱਜ ਸਵੇਰੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫੜੇ ਗਏ ਮੁਲਾਜ਼ਮਾਂ ਵਿਚ ਸੀਆਈਏ ਇੰਚਾਰਜ ਬਿਸਮਾਨ ਸਿੰਘ ਮਾਹੀ, ਏਐਸਆਈ ਨਿਰਮਲ ਕੁਮਾਰ, ਏਐਸਆਈ ਜਸਵਿੰਦਰ ਸਿੰਘ ਅਤੇ ਕਾਂਸਟੇਬਲ ਜਗਰੂਪ ਸਿੰਘ ਸ਼ਾਮਲ ਹਨ। ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਵੀ ਇਸ ਦੀ ਪੁਸ਼ਟੀ ਕੀਤੀ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆ ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਤਸਕਰ ਹਨੀ ਨੂੰ ਹਿਰਾਸਤ ‘ਚੋਂ ਭਜਾਉਣ ਲਈ ਲਗਪਗ 2.5 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਫਗਵਾੜਾ ਦੇ ਜੁਡੀਸ਼ੀਅਲ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ।
ਨਸ਼ਾ ਤਸਕਰ ਦੇ ਪਰਿਵਾਰ ਕੋਲੋਂ 2 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਗਈ ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਇਹ ਵੱਡੀ ਕਾਰਵਾਈ ਸੀਆਈਏ ਸਟਾਫ ਫਗਵਾੜਾ ਦੇ ਮੁਲਾਜ਼ਮਾਂ ਖਿਲਾਫ ਕੀਤੀ ਗਈ। ਉਨ੍ਹਾਂ ਕਿਹਾ ਕਿ ਅਗਰ ਹੋਰ ਵੀ ਕੋਈ ਅਧਿਕਾਰੀ ਇਸ ਮਾਮਲੇ ‘ਚ ਸ਼ਾਮਿਲ ਪਾਇਆ ਗਿਆ ਤਾਂ ਉਸ ਨੂੰ ਵੀ ਨਹੀਂ ਬਖ਼ਸ਼ਿਆ ਜਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News