





Total views : 5622714








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਆਪ ਦੇ ਵਿਧਾਇਕ ਰਮਨ ਅਰੋੜਾ ‘ਤੇ ਵਿਜੀਲੈਂਸ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਆਪ ਪੰਜਾਬ ਨੇ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਤੋਂ ਬਿਆਨ ਸ਼ੇਅਰ ਕਰਦਿਆਂ ਲਿਖਿਆ ਕਿ, ਆਪਣਾ ਹੋਵੇ ਚਾਹੇ ਬੇਗਾਨਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ! ਪੋਸਟ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ, ਭਾਵੇਂ ਇਹ ਸਾਡਾ ਆਪਣਾ ਹੀ ਕਿਉਂ ਨਾ ਹੋਵੇ, ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ। ਰਾਜ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ! ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਦੱਸ ਦੇਈਏ ਕਿ, ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ ਅਤੇ ਜਲੰਧਰ ਸੈਂਟਰਲ ਤੋਂ ਆਪਣੀ ਹੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ ਕੀਤੀ ਹੈ। ਵਿਧਾਇਕ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ।
ਸੂਤਰਾਂ ਅਨੁਸਾਰ ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਵਿਧਾਇਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਆਮ ਲੋਕਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾ ਕੇ ਨੋਟਿਸ ਭੇਜਦੇ ਸਨ ਅਤੇ ਫਿਰ ਕਥਿਤ ਤੌਰ ‘ਤੇ ਪੈਸੇ ਲੈ ਕੇ ਇਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦੇ ਸਨ।
ਸਰਕਾਰ ਨੇ ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਵਿਜੀਲੈਂਸ ਨੂੰ ਛਾਪੇਮਾਰੀ ਦਾ ਹੁਕਮ ਦਿੱਤਾ। ਇਸ ਕਾਰਵਾਈ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਵਿਰੁੱਧ ਸਮਝੌਤਾ ਨਹੀਂ ਕਰੇਗੀ, ਭਾਵੇਂ ਉਹ ਇੱਕ ਆਮ ਅਧਿਕਾਰੀ ਹੋਵੇ ਜਾਂ ਪਾਰਟੀ ਦਾ ਆਪਣਾ ਵਿਧਾਇਕ।ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਵਿਧਾਇਕ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-