





Total views : 5623166








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਮਿੱਕੀ ਗੁਮਟਾਲਾ
ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਸ਼ਹਿਰ ਦਾ ਦੌਰਾ ਕੀਤਾ ਅਤੇ ਸਫਾਈ ਦੇ ਕੰਮ ਅਤੇ ਹੋਰ ਨਾਗਰਿਕ ਸਹੂਲਤਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਆਪਣਾ ਦੌਰਾ ਨੋਵਲਟੀ ਚੌਂਕ ਤੋਂ ਸ਼ੁਰੂ ਕਰਕੇ ਕਸਟਮ ਚੌਂਕ, ਰਿਆਲਟੋ ਚੌਂਕ, ਫਿਰ ਛੇਹਰਟਾ, ਇਸਲਾਮਾਬਾਦ, ਲਾਹੌਰੀ ਗੇਟ, ਭੰਡਾਰੀ ਪੁਲ, ਕੂਪਰ ਰੋਡ ਤੋਂ ਲਾਰੈਂਸ ਰੋਡ ਤੱਕ ਕੀਤਾ।
ਉਨ੍ਹਾਂ ਨੇ ਮਿਉਂਸਪਲ ਆਟੋ ਵਰਕਸ਼ਾਪ ਵਿਖੇ ਵੀ ਅਚਨਚੇਤ ਚੈਕਿੰਗ ਕੀਤੀ ਅਤੇ ਟਰਾਲੀਆਂ ਦੀ ਆਵਾਜਾਈ ਅਤੇ ਰਿਫਿਊਲਿੰਗ ਦੇ ਕੰਮ ਦੀ ਨਿਗਰਾਨੀ ਕੀਤੀ। ਉਨ੍ਹਾਂ ਨੇ ਕਰਮਚਾਰੀਆਂ ਨੂੰ ਰਿਫਿਊਲਿੰਗ ਪ੍ਰਕਿਰਿਆ ਬਾਰੇ ਮਾਰਗਦਰਸ਼ਨ ਕੀਤਾ।
ਇਸ ਦੌਰਾਨ ਮੈਡੀਕਲ ਅਫਸਰ ਆਫ ਹੈਲਥ ਡਾ. ਕਿਰਨ, ਡਾ. ਯੋਗੇਸ਼ ਅਰੋੜਾ ਅਤੇ ਏ.ਐਮ.ਓ.ਐਚ. ਡਾ. ਰਮਾ ਵੀ ਮੌਜੂਦ ਸਨ।ਇੱਕ ਪ੍ਰੈਸ ਬ੍ਰੀਫ ਵਿੱਚ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਦੇ ਸਾਰੇ ਵਿੰਗ ਸ਼ਹਿਰ ਨੂੰ ਹਰਿਆ-ਭਰਿਆ, ਸਾਫ਼-ਸੁਥਰਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ।
ਇਸ ਮੰਤਵ ਲਈ ਗਠਿਤ ਅਫਸਰਾਂ ਦੀਆਂ ਟੀਮਾਂ ਆਪਣੀ ਡਿਊਟੀ ਬਹੁਤ ਵਧੀਆ ਢੰਗ ਨਾਲ ਨਿਭਾ ਰਹੀਆਂ ਹਨ। ਸਭ ਤੋਂ ਮਹੱਤਵਪੂਰਨ ਕੰਮ ਸਫਾਈ ਕਰਮਚਾਰੀਆਂ ਦਾ ਹੈ ਅਤੇ ਉਹ ਆਪਣੀ ਡਿਊਟੀ ਪੂਰੀ ਤਸੱਲੀ ਨਾਲ ਨਿਭਾ ਰਹੇ ਹਨ।ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਦੇ ਹਰ ਵਾਰਡ ਤੋਂ ਕੂੜਾ ਚੁੱਕਣ ਲਈ ਆਪਣੀ ਮਸ਼ੀਨਰੀ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਸਥਾਈ ਤੌਰ ‘ਤੇ ਤਿੰਨ ਫਟੀਗ ਗੈਂਗ ਤਾਇਨਾਤ ਕੀਤੇ ਗਏ ਹਨ, ਜੋ ਇਨ੍ਹਾਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰੋਸਟਰ ਅਨੁਸਾਰ ਵੱਖ-ਵੱਖ ਡਿਊਟੀਆਂ ਨਿਭਾਉਣਗੇ ਅਤੇ ਛੋਟੇ-ਮੋਟੇ ਸਿਵਲ ਕੰਮ ਵੀ ਇਨ੍ਹਾਂ ਗੈਂਗਾਂ ਦੁਆਰਾ ਨੋਡਲ ਅਫਸਰਾਂ ਦੀ ਨਿਗਰਾਨੀ ਹੇਠ ਕੀਤੇ ਜਾਣਗੇ, ਜਿਨ੍ਹਾਂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਅਚਨਚੇਤ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-