





Total views : 5841504







Total views : 5841504ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਡਰਾਮਾ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸਿਆਸੀ ਡਰਾਮੇਬਾਜ਼ੀਆਂ ਨਾਲ ਵਾਰ-ਵਾਰ ਲੋਕਾਂ ਨੂੰ ਮੂਰਖ ਨਹੀਂ ਬਣਾਇਆ ਜਾ ਸਕੇਗਾ।
ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਜਿਹੀ ਡਰਾਮੇਬਾਜ਼ੀ ਕਰਨ ਦਾ ਚਾਅ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਖਿਲਾਫ ਕੇਸ ਦਰਜ ਕੀਤੇ ਗਏ ਹਨ ਪਰ ਹਾਲੇ ਤੱਕ ਕੋਈ ਵੀ ਨਤੀਜਾ ਨਹੀਂ ਨਿਕਲਿਆ।
ਸਮੁੱਚੇ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰਨ ਲਈ ਕੇਂਦਰੀ ਜਾਂਚ ਮੰਗੀ
ਉਹਨਾਂ ਕਿਹਾ ਕਿ ਹੁਣ ਵੀ ਮੁੱਖ ਮੰਤਰੀ, ਜੋ ਲੁਧਿਆਣਾ ਵਿਚ 23000 ਏਕੜ ਜ਼ਮੀਨ ਧੱਕੇ ਨਾਲ ਐਕਵਾਇਰ ਕਰਨ ਵਾਸਤੇ ਬਹੁਤ ਜ਼ਿਆਦਾ ਦਬਾਅ ਹੇਠ ਹਨ, ਨੇ ਲੋਕਾਂ ਦਾ ਧਿਆਨ ਪਾਸੇ ਕਰਨ ਦੇ ਯਤਨ ਕੀਤੇ ਹਨ।ਉਹਨਾਂ ਕਿਹਾ ਕਿ ਮੁੱਖ ਮੰਤਰੀ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ’ਤੇ ਕੋਈ ਚਰਚਾ ਨਹੀਂ ਚਾਹੁੰਦੇ ਕਿਉਂਕਿ ਇਹ ਸਪਸ਼ਟ ਤੌਰ ’ਤੇ ਭ੍ਰਿਸ਼ਟਾਚਾਰ ਦਾ ਮਾਮਲਾ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਇਹ ਖਦਸ਼ਾ ਹੈ ਕਿ ਰਮਨ ਅਰੋੜਾ ਖਿਲਾਫ ਕੇਸ ਖੁਰਦ ਬੁਰਦ ਕਰ ਦਿੱਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਮਾਮਲੇ ਦੀ ਕੇਂਦਰੀ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਆਪ ਦੇ ਸਿਖ਼ਰਲੇ ਪੱਧਰ ਤੋ ਭ੍ਰਿਸ਼ਟਾਚਾਰ ਦਾ ਸਾਰਾ ਮਾਮਲਾ ਬੇਨਕਾਬ ਹੋ ਜਾਵੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਇਸਦੀ ਜਾਂਚ ਨਹੀਂ ਕਰਵਾ ਸਕੇਗੀ ਅਤੇ ਇਹੀ ਕਾਰਣ ਹੈ ਕਿ ਇਸ ਸਾਰੇ ਮਾਮਲੇ ਦੀ ਕੇਂਦਰੀ ਜਾਂਚ ਦੀ ਲੋੜ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-