





Total views : 5624684








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਜੰਡਿਆਲਾ ਗੁਰੂ ਦੇ ਦੋ ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਕੌਂਸਲਰ ਦੇ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਛੇਹਰਟਾ ਦੇ ਵਿੱਚ ਦਿਨ ਦਿਹਾੜੇ ਵਾਪਰੀ ਹੈ।
ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਹਮਲਾਵਾਰਾਂ ਨੇ ਤਾਬੜ ਤੋੜ ਗੋਲੀਆਂ ਚਲਾਈਆਂ ਹਨ। ਕੌਂਸਲਰ ਦੇ 3 ਤੋਂ 4 ਗੋਲੀਆਂ ਵੱਜੀਆਂ, ਹਸਪਤਾਲ ’ਚ ਇਲਾਜ ਦੌਰਾਨ ਕੌਂਸਲਰ ਦੀ ਮੌਤ ਹੋ ਗੲਂ ਹੈ। ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਹਮਲਾਵਰਾਂ ਵਿੱਚੋ ਇਕ ਨੇ ਮੋਟਰਸਾਈਕਲ ਸਟਾਰਟ ਰੱਖਿਆ ਤੇ ਦੂਸਰੇ ਨੇ ਤਾਬੜ ਤੋੜ ਗੋਲੀਆਂ ਚਲਾਈਆਂ। ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-