ਅੰਮ੍ਰਿਤਸਰ ‘ਚ ਪੁਲਿਸ ਐਨਕਾਂਊਟਰ ਦੌਰਾਨ ਕੌਸਲਰ ਹਰਜਿੰਦਰ ਸਿੰਘ ਨੂੰ ਮਾਰਨ ਵਾਲੇ 4 ਸ਼ੂਟਰ ਪੁਲਿਸ ਵਲੋ 8 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ

4878520
Total views : 5840978

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਪੰਜਾਬ ਦੇ ਅੰਮ੍ਰਿਤਸਰ ਵਿੱਚ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਸ਼ਹਿਰ ਦੀ ਪੁਲਿਸ ਵਲੋ ਜੰਡਿਆਲਾ ਗੁਰੂ ਦੇ ਕੌਂਸਲਰ ਅਤੇ ਅਕਾਲੀ ਆਗੂ ਹਰਜਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫਤਾਰ ਕੀਤੇੇ ਜਾਣ  ‘ਚ ਪ੍ਰਾਪਤ ਕੀਤੀ ਹੈ। 

ਮੁਲਜ਼ਮਾਂ ਨੇ ਆਪਣੇ ਆਪ ਨੂੰ ਘਿਰਿਆ ਹੋਇਆ ਦੇਖ ਕੇ ਪੁਲਿਸ ‘ਤੇ ਕੀਤੀ ਗੋਲੀਬਾਰੀ:ਜਵਾਬੀ ਕਾਰਵਾਈ ‘ਚ ਗੋਪੀ ਜ਼ਖ਼ਮੀ

ਇਥੇ ਦਸਣਾ ਬਣਦਾ ਹੈ ਕਿ ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਛੇਹਰਟਾ ਵਿਖੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜੰਡਿਆਲਾ ਗੁਰੂ ਤੋਂ ਕੌਂਸਲਰ ਹਰਜਿੰਦਰ ਸਿੰਘ ਦੀ ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਝਬਾਲ ਰੋਡ ਦੇ ਨੇੜੇ ਹਨ।

ਜਿਸ ਤੋਂ ਬਾਅਦ ਛੇਹਰਟਾ ਪੁਲਿਸ ਸਟੇਸ਼ਨ ਦੀਆਂ ਟੀਮਾਂ ਛਾਪੇਮਾਰੀ ਕਰਨ ਲਈ ਪਹੁੰਚੀਆਂ ਪਰ ਮੁਲਜ਼ਮਾਂ ਨੇ ਆਪਣੇ ਆਪ ਨੂੰ ਘਿਰਿਆ ਹੋਇਆ ਦੇਖ ਕੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਜਿਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਦਕਿ ਕਰਨ ਕੀੜਾ ਅਤੇ ਅਮਿਤ ਉਰਫ਼ ਕਿਸ਼ੂ ਤੋਂ ਇਲਾਵਾ ਇਕ ਹੋਰ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

ਪੁਲਿਸ ਅਧਿਕਾਰੀਆਂ ਨਾਲ ਘਟਨਾ ਸਥਾਨ ਦਾ ਜਾਇਜਾ ਲੈਦੇ ਹੋਏ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ

ਡੀ ਜੀ ਪੀ ਦਾ ਪੂਰਾ ਟਵੀਟ: 

 

 

 

 

 

Share this News