





Total views : 5840971







Total views : 5840971ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ 15ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਸਕੂਲ ਦਾ ਨਵਾਂ ਸੈਸ਼ਨ ਸ਼ੁਰੂ ਹੋਣ ‘ਤੇ ਪਰਮਾਤਮਾ ਦਾ ਓਟ-ਆਸਰਾ ਲੈਣ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ। ਅਧਿਆਪਕ ਵਰਿਆਮ ਸਿੰਘ ਨੇ ਗੁਰੂ ਜੀ ਦੀ ਮਹਿਮਾ ਲਈ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਸਕੂਲ ਦੇ ਗ੍ਰੰਥੀ ਭਾਈ ਜਸਵਿੰਦਰ ਸਿੰਘ ਜੀ ਵੱਲੋਂ ਬੱਚਿਆ ਨੂੰ ਵਿੱਦਿਆ ਦਾ ਦਾਨ, ਸਰੀਰਕ ਤੰਦਰੁਸਤੀ, ਸਕੂਲ ਲਈ ਦਿਨ ਦੁੱਗਣੀ ‘ਤੇ ਰਾਤ ਚੋਗਣੀ ਤਰੱਕੀ ਲਈ ਅਰਦਾਸ ਕਰਨ ਉਪਰੰਤ ਸਕੂਲ ਦੇ ਬੱਚਿਆਂ ਨੇ ਸ਼ਬਦ ਕੀਰਤਨ, ਕਵੀਸ਼ਰੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐਮ ਡੀ ਕੋਮਲ ਕਪੂਰ ਜੀ ਨੇ ਸੰਬੋਧਨ ਕਰਦਿਆਂ ਬੱਚਿਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਬੱਚਿਆਂ ਨੂੰ ਧਾਰਮਿਕ ਗਿਆਨ ਹੋਣਾ ਜਰੂਰੀ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਧਰਮ, ਸੱਭਿਆਚਾਰ ‘ਤੇ ਵਿਰਸੇ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਗੁਰਬਾਣੀ ਦੇ ਲੜ ਲੱਗਣਾ ਚਾਹੀਦਾ ਹੈ । ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਮਗਰੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਸਮਾਗਮ ‘ਚ ਮੁੱਖ ਮਹਿਮਾਨ ‘ਚ ਐਮ. ਕੇ. ਸਿਆਲ ਚੇਅਰਮੈਨ ਬੀ.ਵੀ ਐੱਨ ਮਾਡਲ ਸਕੂਲ, ਸਪਰਸ਼ ਕੋਚਰ ਡਾਇਰੈਕਟਰ ਐਸ.ਐਸ. ਐਸ. ਐਸ ਸੀਨੀਅਰ ਸੈਕੰਡਰੀ ਸਕੂਲ, ਵਿਜੇ ਕਪੂਰ ਸੈਕਟਰੀ ਮੈਨੇਜਮੈਂਟ ਕਮੇਟੀ, ਪ੍ਰਦੀਪ ਕਪੂਰ, ਪ੍ਰਿੰਸੀਪਲ ਖਾਲਸਾ ਕਾਲਜ ਗੁਰਦੇਵ ਸਿੰਘ, ਲੈਕਚਰਾਰ ਖਾਲਸਾ ਕਾਲਜ ਰਣਪ੍ਰੀਤ ਸਿੰਘ, ਪ੍ਰਭ ਮੈਡਮ, ਅਮਨਦੀਪ ਸਿੰਘ ਪੰਜਾਬ ਐਗਰੀਕਲਚਰ ਡਿਪਾਰਟਮੈਂਟ, ਸੰਦੀਪ ਸਿੰਘ ਚੇਅਰਮੈਨ ਸਵਰਨ ਸੀਨੀਅਰ ਸੈਕੰਡਰੀ ਸਕੂਲ, ਉਮੇਸ਼ ਕਪੂਰ, ਡਾਇਰੈਕਟਰ ਸ਼ਵੀ ਕਪੂਰ, ਵਾਈਸ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਪਾਰੁਲ ਸੁੰਦਰ, ਸਮੂਹ ਸਟਾਫ ਵਿਦਿਆਰਥੀ ਤੇ ਵੱਡੀ ਗਿਣਤੀ ਵਿਚ ਮਾਤਾ-ਪਿਤਾ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
