ਜਹਿਰੀਲੀ ਸ਼ਰਾਬ ਨਾਲ ਮਰਨ ਵਾਲੇ 16 ਐਸ.ਸੀ ਵਿਅਕਤੀਆ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਵਲੋਂ ਮਿਲਣਗੇ ਪ੍ਰਤੀ ਪਰਿਵਾਰ 8 ਲੱਖ 25 ਹਜ਼ਾਰ

4878255
Total views : 5840608

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ, ਮਜੀਠਾ/ਵਿੱਕੀ ਭੰਡਾਰੀ, ਗਿੱਲ

ਜਿਲਾ ਅਮ੍ਰਿਤਸਰ ਦੇ ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਵਿਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 28 ਵਿਅਕਤੀਆਂ ਦੀ ਮੋਤ ਹੋ ਗਈ ਸੀ। ਇਸ ਉਪਰੰਤ ਜਿੱਥੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਵਾਸਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਸੀ ਉੱਥੇ ਅੱਜ ਭਾਰਤੀ ਜਨਤਾ ਪਾਰਟੀ ਦੇ ਐਸ.ਸੀ. ਮੋਰਚੇ ਦੇ ਪ੍ਰਧਾਨ ਤੇ ਸਾਬਕਾ (ਆਈਏਐਸ) ਐਸ.ਆਰ ਲੱਧੜ, ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ, ਭਾਜਪਾ ਜ਼ਿਲ੍ਹਾ ਦਿਹਾਤੀ ਦੇ ਸਾਬਕਾ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ, ਜਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਦਿਹਾਤੀ ਕੈਪਟਨ ਚੰਨਣ ਸਿੰਘ, ਸੰਜੀਵ ਅਟਵਾਲ ਪ੍ਰਦੇਸ਼ ਕਾਰਜਕਾਰੀ ਮੈਬਰ ਭਾਜਪਾ, ਸੰਤੋਖ ਸਿੰਘ ਗੁੰਮਟਾਲਾ ਕੌਮੀ ਜਨਰਲ ਸਕੱਤਰ ਐਸ.ਸੀ. ਮੋਰਚਾ ਅਤੇ ਹਰਦੀਪ ਸਿੰਘ ਗਿੱਲ ਜਨਰਲ ਸਕੱਤਰ ਐਸ.ਸੀ. ਮੋਰਚਾ ਪੰਜਾਬ ਵਿਸ਼ੇਸ਼ ਤੋਰ ਤੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਪ੍ਰਗਟ ਕਰਨ ਵਾਸਤੇ ਪਹੁੰਚੇ। ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਪੀੜ੍ਹਤ ਐਸ.ਸੀ. ਪਰਿਵਾਰਾਂ ਨਾਲ ਦੁੱਖ ਪ੍ਰਗਟਾਉਣ ਤੋ ਬਾਅਦ ਪਿੰਡ ਭੰਗਾਲੀ ਕਲਾਂ ਦੇ ਬਾਬਾ ਭੀਮ ਰਾਓ ਅੰਬੇਦਕਰ ਚੌਂਕ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪ੍ਰਧਾਨ ਐਸ.ਆਰ ਲੱਧੜ ਨੇ ਕਿਹਾ ਕਿ ਇਹ ਬਹੁਤ ਦੁੱਖਦਾਈ ਘਟਨਾ ਹੈ।

 ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਭਾਜਪਾ ਐਸ.ਸੀ. ਮੋਰਚੇ ਦੇ ਪੰਜਾਬ ਪ੍ਰਧਾਨ ਨੇ ਪ੍ਰਗਟਾਇਆ ਦੁੱਖ:ਵਿਧਵਾ ਔਰਤਾਂ ਨੂੰ ਕੇਦਰ ਵਲੋ ਮਹੀਨਾਵਾਰ ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਅੱਜ ਉਹ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਸਾਥੀਆਂ ਸਮੇਤ ਐਸ.ਸੀ ਕੈਟਾਗਰੀ ਨਾਲ ਸਬੰਧਤ 16 ਪਰਿਵਾਰਾਂ ਨੂੰ ਮਿਲਣ ਆਏ ਹਨ। ਉਨ੍ਹਾਂ ਨੇ ਕਿਹਾ ਕਿ ਕੇਦਰ ਸਰਕਾਰ ਵਲੋ ਇੰਨ੍ਹਾਂ ਪਰਿਵਾਰਾਂ ਨੂੰ 8 ਲੱਖ 25 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਨੂੰ ਗਰਾਂਟ ਵਜੋ, 5 ਹਜ਼ਾਰ ਰੁਪਏ ਹਰੇਕ ਵਿਧਵਾ ਨੂੰ ਮਹੀਨਾਵਾਰ ਪੈਨਸ਼ਨ, ਪੀੜ੍ਹਤ ਪਰਿਵਾਰਾਂ ਦੇ ਬਚਿਆਂ ਦੀ ਅੱਗੇ ਦੀ ਸਾਰੀ ਪੜ੍ਹਾਈ ਮੁੱਫਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਜਿਨ੍ਹਾਂ ਦੇ ਕੱਚੇ ਮਕਾਨ ਹਨ ਉਨ੍ਹਾਂ ਨੁੰ ਪੱਕਾ ਘਰ ਬਣਾ ਕੇ ਦੇਣ ਦੀ ਯੋਜਨਾ ਹੈ ਜਿਸ ਲਈ ਕੁੱਲ 2 ਲੱਖ 50 ਹਜ਼ਾਰ ਦੀ ਰਾਸ਼ੀ ਦਿੱਤੀ ਜਾਣੀ ਹੈ। ਉਨ੍ਹਾ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਨੂੰ ਕਿਹਾ ਕਿ ਉਹ ਜਲਦੀ ਤੋ ਜਲਦੀ ਇੰਨ੍ਹਾਂ ਪਰਿਵਾਰਾਂ ਦੇ ਕੇਸ ਬਣਾ ਕੇ ਕੇਂਦਰ ਸਰਕਾਰ ਨੂੰ ਭੇਜਣ ਤਾਂ ਕਿ ਇੰਨ੍ਹਾਂ ਪਰਿਵਾਰਾਂ ਨੂੰ ਜਲਦੀ ਤੋ ਜਲਦੀ ਇਹ ਸਭ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਪੀੜ੍ਹਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦੇ ਹੋਏ ਐਸ.ਆਰ ਲੱਧੜ ਨੇ ਕਿਹਾ ਕਿ ਪੰਜਾਬ ਵਿਚ ਅਮਨ ਦੇ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ, ਆਏ ਦਿਨ ਗੈਂਗ ਵਾਰ ਹੋ ਰਹੀ ਹੈ , ਸ਼ਰਾਬ ਮਾਫੀਆ ਨੇ ਸੂਬੇ ਵਿਚ ਆਪਣੇ ਪੈਰ ਪਸਾਰ ਲਏ ਹਨ।

ਇਹ ਸ਼ਰਾਬ ਮਾਫੀਆ ਸਿਆਸੀ ਪੁਸ਼ਤ ਪਨਾਹੀ ਤੋ ਬਿਨਾਂ ਨਹੀ ਚੱਲ ਸਕਦਾ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਵੀ ਸ਼ਰਾਬ ਮਾਫੀਆ ਨੂੰ ਪ੍ਰਫੁੱਲਤ ਕਰਨ ਵਿਚ ਲੱਗੀ ਹੋਈ ਹੈ। ਗਲਬਾਤ ਕਰਦਿਆਂ ਮੋਰਚੇ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ ਦੋਸ਼ੀਆਂ ਖਿਲਾਫ ਅਨਿਆ ਅਤਿਆਚਾਰ ਰੋਕੂ ਐਕਟ ਨਹੀ ਲਗਾਇਆ ਗਿਆ ਜਿਸ ਦੇ ਤਹਿਤ ਦੋਸ਼ੀਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਸਰਕਾਰ ਅਸਲ ਦੋਸ਼ੀਆਂ ਨੂੰ ਬਚਾਉਣ ਵਿਚ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਪ੍ਰਸ਼ਾਸ਼ਨ ਸਿਆਸੀ ਦਬਾਅ ਹੇਠ ਕੰਮ ਕਰ ਰਿਹਾ ਹੈ ਅਤੇ ਪੀੜ੍ਹਤ ਪਰਿਵਾਰਾਂ ਨੂੰ ਨਿਆਂ ਦੇਣ ਵਿਚ ਦੇਰੀ ਕਰ ਰਿਹਾ ਹੈ। ਇਸ ਮੋਕੇ ਉਕਤ ਤੋ ਇਲਾਵਾ ਗੁਰਮੁੱਖ ਸਿੰਘ ਕਾਦਰਾਂਬਾਦ, ਹਰਦੀਸ ਸਿੰਘ ਸਰਪੰਚ ਭੰਗਾਲੀ ਕਲਾਂ, ਸੁਰਿੰਦਰ ਸਿੰਘ ਲਾਲੀ ਮਜੀਠਾ ਦਿਹਾਤੀ, ਦਵਿੰਦਰ ਸਿੰਘ ਮਜੀਠਾ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News