ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮਾਨ ਸਰਕਾਰ ਦੀ ਵੱਡੀ ਕਾਰਵਾਈ ! ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਐਸ਼.ਐਸ.ਪੀ ਫਾਜਿਲਕਾ ਨੂੰ ਕੀਤਾ ਮੁੱਅਤਲ

4877923
Total views : 5839878

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਫਾਜਿਲਕਾ/ਬੀ.ਐਨ.ਈ ਬਿਊਰੋ

ਫ਼ਾਜ਼ਿਲਕਾ ਵਿਖੇ ਭ੍ਰਿਸ਼ਟਾਚਾਰ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਸੂਤਰਾਂ ਦੇ ਅਨੁਸਾਰ ਐਸ.ਐਸ.ਪੀ. ਫ਼ਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ।

ਕੱਲ੍ਹ, ਭ੍ਰਿਸ਼ਟਾਚਾਰ ਮਾਮਲੇ ਵਿਚ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ ਇਕ ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਬੇਗ਼ਾਨਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News