ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਨੌਸ਼ਹਿਰਾ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

4758697
Total views : 5644410

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ ਬੱਬੂ ਬੰਡਾਲਾ 

ਮੁੱਖ ਖੇਤੀਬਾੜੀ ਅਫਸਰ ਡਾ ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਡਾ ਗੁਰਿੰਦਰਜੀਤ ਸਿੰਘ ਖੇਤੀਬਾੜੀ ਅਫਸਰ ਗੰਡੀਵਿੰਡ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਨੌਸ਼ਹਿਰਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ ਪਰਵਿੰਦਰ ਸਿੰਘ ਡਾਇਰੈਕਟਰ ਸੀਡ ਫਾਰਮ  ਉਸਮਾ ਅਤੇ ਇੰਚਾਰਜ ਐਫ ਏ ਐਸ ਸੀ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਕਿਸਾਨ ਕੀ ਲਾਭ ਲੈ ਸਕਦੇ ਆਦਿ ਬਾਰੇ ਕਿਸਾਨਾਂ ਨੂੰ ਮੁਕੰਮਲ ਜਾਣਕਾਰੀ ਦਿੱਤੀ।

 ਇਸ ਮੌਕੇ ਫਾਰਮ ਸਲਾਹਕਾਰ ਕੇਂਦਰ ਤਰਨ ਤਾਰਨ ਤੋਂ ਡਾ ਪਰਮਿੰਦਰ ਸੰਧੂ ਨੇ ਝੋਨੇ ਦੀ ਸਿੱਧੀ ਬਿਜਾਈ  ਸਬੰਧੀ ਤਕਨੀਕੀ ਜਾਣਕਾਰੀ ਦਿਤੀ।  ਇਹਨਾਂ ਨਾਲ ਪਹੁੰਚੇ ਡਾ ਸਵਰੀਤ ਕੌਰ ਨੇ ਕਿਸਾਨਾਂ ਨੂੰ ਫਲਦਾਰ ਬੂਟਿਆਂ ਦੀਆਂ ਬਿਮਾਰੀਆਂ ਨੂੰ ਰੋਕਣ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਡਾ ਪਰਮਿੰਦਰ ਕੌਰ ਨੇ ਝੋਨੇ ਅਤੇ ਬਾਸਮਤੀ ਨੂੰ ਬਿਮਾਰੀਆਂ ਤੋਂ ਰੋਕਣ ਲਈ ਜਰੂਰੀ ਨੁਕਤੇ ਸਾਂਝੇ ਕੀਤੇ। ਉਚੇਚੇ ਤੌਰ ਤੇ ਪਹੁੰਚੇ ਬਾਗਬਾਨੀ ਵਿਭਾਗ ਤੋਂ ਡਾ ਤਜਿੰਦਰ ਸਿੰਘ ਡਿਪਟੀ ਡਾਇਰੈਕਟਰ ਤਰਨ ਤਾਰਨ ਨੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਬਾਗਾਂ ਦੇ ਬੂਟਿਆਂ ਦੀ ਦੇਖਭਾਲ ਲਈ ਕਿਹੜੇ ਕਿਹੜੇ ਯੋਗ ਉਪਰਾਲੇ ਕਿਸਾਨਾਂ ਨੂੰ ਕਰਨੇ ਚਾਹੀਦੇ ਹਨ, ਉਨ੍ਹਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਬਾਗਬਾਨੀ ਵਿਕਾਸ ਅਫਸਰ ਬਿਕਰਮਜੀਤ ਸਿੰਘ ਝਬਾਲ ਨੇ ਸ਼ਹਿਦ ਦੀਆਂ ਮੱਖੀਆਂ ਅਤੇ  ਖੁੰਬਾਂ ਦੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਸਟੇਜ ਸੰਭਾਲਣ ਦੇ ਨਾਲ-ਨਾਲ ਖੇਤੀਬਾੜੀ ਵਿਸਥਾਰ ਅਫਸਰ ਸਤਿੰਦਰ ਸਿੰਘ ਨੇ ਕਿਸਾਨਾਂ ਨੂੰ ਪੀ ਐੱਮ ਕਿਸਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ। ਕਿਸਾਨਾ ਨੂੰ  ਸੰਬੋਧਨ ਕਰਦਿਆਂ ਡਾ ਗੁਰਿੰਦਰਜੀਤ ਸਿੰਘ ਖੇਤੀਬਾੜੀ ਅਫਸਰ ਗੰਡੀਵਿੰਡ ਨੇ ਕਿਸਾਨਾਂ ਨੂੰ ਦੱਸਿਆ ਕਿ ਮਿੱਟੀ ਦੀ ਪਰਖ ਕਰਵਾਕੇ  ਰਸਾਇਣਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਤਮਾ ਸਕੀਮ ਤਹਿਤ ਚੱਲ ਰਹੀਆਂ ਟ੍ਰੇਨਿੰਗਾਂ ਸਬੰਧੀ ਜਾਣਕਾਰੀ ਦਿੱਤੀ ਗਈ  ਅਤੇ ਕੈਂਪ ਵਿੱਚ ਆਏ ਕਿਸਾਨਾਂ ਅਤੇ ਖੇਤੀਬਾੜੀ ਮਾਹਿਰਾਂ ਦਾ ਧੰਨਵਾਦ ਕੀਤਾ।

 ਇਸ ਮੌਕੇ ਸ੍ਰੀ ਗੁਰਮੀਤ ਸਿੰਘ ਖੇਤੀਬਾੜੀ ਵਿਸਥਰ ਅਫਸਰਸ੍ਰੀ ਨਵਦੀਪ ਸਿੰਘ ਏ ਐਸ ਆਈਸ੍ਰੀ ਪ੍ਰਦੀਪ ਕੁਮਾਰ ਏ ਐਸ ਆਈਸ੍ਰੀ ਮਨਪ੍ਰੀਤ ਸਿੰਘ ਏ ਟੀ ਐੱਮਸ੍ਰੀ ਵਰਿੰਦਰਬੀਰ ਸਿੰਘ ਏ ਟੀ ਐੱਮਸ੍ਰੀ ਵਿਜੇ ਸਿੰਘ ਏ ਟੀ ਐੱਮਸ੍ਰੀ ਪਰਮਜੀਤ ਸਿੰਘ ਫੀਲਡ ਵਰਕਰਸ੍ਰੀ ਅਵਤਾਰ ਸਿੰਘ ਫੀਲਡ ਵਰਕਰ ਅਤੇ ਵੱਖ ਵੱਖ ਪਿੰਡਾਂ ਦੇ ਕਿਸਾਨ  ਹਾਜਰ ਹੋਏ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News