ਵਿਧਾਇਕ ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ

4759183
Total views : 5645367

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ

ਵਿਧਾਇਕ ਸ਼੍ਰੀ ਸਰਵਣ ਸਿੰਘ ਧੁੰਨ ਨੇ ਅੱਜ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ  ਪਹਿਲੀ ਮੀਟਿੰਗ ਦੌਰਾਨ ਆਹੁਦੇ ਦਾ ਚਾਰਜ ਸੰਭਾਲਿਆ ਅਤੇ ਵਿਭਾਗ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ।
ਇਸ ਮੌਕੇ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਹਿਕਾਰਤਾ ਵਿਭਾਗ ਨੂੰ ਹੋਰ ਮਜਬੂਤ ਕੀਤਾ ਜਾਵੇਗਾ।


 ਉਹਨਾਂ ਕਿਹਾ ਕਿ ਸਹਿਕਾਰਤਾ ਦੇ ਰਾਹੀਂ ਕਿਸਾਨਾਂ ਦੀ ਆਮਦਨ ਵਧੇ ਅਤੇ ਸਹਿਕਾਰੀ ਖੇਤਰ ਮਜਬੂਤ ਹੋਵੇ, ਇਸ ਲਈ ਪਿਛਲੀਆਂ ਸਰਕਾਰਾਂ ਸਮੇਂ ਉਪਰਾਲੇ ਨਹੀਂ ਕੀਤੇ ਗਏ, ਪਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਹਿਕਾਰਤਾ ਲਹਿਰ ਨੂੰ ਨਵਾਂ ਹੁੰਗਾਰਾ ਦੇ ਰਹੀ ਹੈ । ਸਾਡੀਆਂ ਸਹਿਕਾਰੀ ਸਭਾਵਾਂ ਕਿਸਾਨਾਂ ਦੀਆਂ ਆਪਣੀਆਂ ਸਭਾਵਾਂ ਹਨ, ਇਹਨਾਂ ਸਭਾਵਾਂ ਨੂੰ ਹੋਰ ਕਿਸਾਨ ਪੱਖੀ ਬਣਾਉਣ ਲਈ ਇਹਨਾਂ ਵਿੱਚ ਵੱਖ-ਵੱਖ ਨਵੀਆਂ ਗਤੀ-ਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਨਵੀਆਂ ਵਪਾਰਕ ਗਤੀਵਿਧੀਆਂ ਸ਼ੁਰੂ ਹੋਣ ਨਾਲ ਜਿੱਥੇ ਇਹਨਾਂ ਸਭਾਵਾਂ ਦੀ ਆਮਦਨ ਵਧੇਗੀ, ਉਥੇ ਹੀ ਇਹ ਆਪਣੇ ਇਲਾਕੇ ਦੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਵੀ ਸੁਵਿਧਾਵਾਂ ਦੇਣਗੀਆਂ ਅਤੇ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।
ਇਸ ਮੌਕੇ ਉਹਨਾ ਸਰਕਾਰੀ ਅਧਿਕਾਰੀਆਂ ਵੱਲੋਂ ਮਿਲੇ ਸਵਾਗਤ ਅਤੇ ਮਾਣ ਸਤਿਕਾਰ ਦਾ  ਉਨ੍ਹਾਂ ਨੇ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸ਼ੂਗਰਫੈੱਡ ਸ਼੍ਰੀਮਤੀ ਸੇਨੂ ਦੁੱਗਲ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ੍ਰੀ ਵਿਮਲ ਸੇਤੀਆ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News