ਦਲ ਖਾਲਸਾ ਵਲੋਂ 6 ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ! 5 ਜੂਨ ਨੂੰ ਕੱਢਿਆ ਜਾਵੇਗਾ ਘੱਲੂਘਾਰਾ ਯਾਦਗਾਰੀ ਮਾਰਚ

4948606
Total views : 5949195

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ

ਦਲ ਖਾਲਸਾ ਵਲੋਂ ਦਰਬਾਰ ਸਾਹਿਬ ਵਿਚ 1984 ’ਚ ਭਾਰਤੀ ਫ਼ੌਜ ਵੱਲੋਂ ਕੀਤੇ ਗਏ ਅਪਰੇਸ਼ਨ ਬਲਿਊ ਸਟਾਰ ਦੇ 41 ਸਾਲ ਪੂਰੇ ਹੋਣ ਦੇ ਮੌਕੇ 5 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ ਅਤੇ ਜਥੇਬੰਦੀ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ ਹੈ।

ਉਨਾਂ ਦਸਿਆ ਕਿ 5 ਜੂਨ ਦੀ ਸ਼ਾਮ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਤੋ ਆਰੰਭ ਹੋ ਕੇ ਬੱਸ ਸਟੈਂਡ, ਰਾਮ ਬਾਗ, ਹਾਲ ਬਾਜ਼ਾਰ ਰਾਹੀਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ, ਜਿੱਥੇ ਸ਼ਹੀਦਾਂ ਨੂੰ ਸਿਜਦਾ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ (ਅੰਮ੍ਰਿਤਸਰ) ਅਤੇ ਭਾਈ ਦਲਜੀਤ ਸਿੰਘ ਦੀ ਅਗਵਾਈ ਵਾਲੇ ਪੰਥ ਸੇਵਕ ਜਥਾ ਅਤੇ ਪੰਜ ਮੈਂਬਰੀ ਭਰਤੀ ਕਮੇਟੀ ਸਮੇਤ ਸਾਰੇ ਅਕਾਲੀ ਗਰੁਪਾਂ ਨੂੰ ਮਾਰਚ ਵਿੱਚ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News