6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਭਾਈ ਧਿਆਨ ਸਿੰਘ ਮੰਡ ਦੇਣਗੇ ਸਿੱਖ ਕੌਮ ਤੇ ਪੰਥ ਦੇ ਨਾਮ ਸੰਦੇਸ਼

4878456
Total views : 5840886

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ

ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾ ਰਹੀ ਸਾਕਾ ਨੀਲਾ ਤਾਰਾ ਦੀ 41ਵੀਂ ਵਰੇ੍ਹਗੰਢ ਅਤੇ ਘੱਲੂਘਾਰਾ ਦਿਵਸ ਮੌਕੇ 6 ਜੂਨ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮਾ ਦੇ ਦੌਰਾਨ ਸਵੇਰੇ 7 ਵਜੇ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਸਿੰਘ ਸਾਹਿਬ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਕੌਮ ਦੇ ਨਾਂ ਸੰਦੇਸ਼ ਪੜ੍ਹਣਗੇ।

ਸ਼ਹੀਦ ਸਿੰਘਸਿੰਘਣੀਆਂ, ਮਾਸੂਮ ਬੱਚਿਆਂ ਤੇ ਬਜ਼ੁਰਗ ਮਹਿਲਾ ਪੁਰਸ਼ਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ: ਸਖੀਰਾ

ਇਸ ਗੱਲ ਦੀ ਜਾਣਕਾਰੀ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਦੇ ਵੱਲੋਂ ਅੱਜ ਇੱਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੂਨ 1984 ਦੇ ਦੌਰਾਨ ਉਸ ਸਮੇਂ ਦੀ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਇਸ਼ਾਰਿਆਂ ਤੇ ਭਾਰਤੀ ਫੌਜ਼ ਦੇ ਵੱਲੋਂ ਸਿੱਖਾਂ ਦੇ ਕੇਂਦਰੀ ਧਰਮ ਅਸਥਾਨ ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹਮਲਾ ਕਰਕੇ ਹਜ਼ਾਰਾਂ ਨਿਹੱਥੇ ਬੇਦੋਸ਼ੇ ਸਿੰਘ ਸਿੰਘਣੀਆਂ, ਮਾਸੂਮ ਬੱਚਿਆਂ ਤੇ ਬਜ਼ੁਰਗ ਮਹਿਲਾ ਪੁਰਸ਼ਾਂ ਤੋਂ ਇਲਾਵਾ ਗੁਰੂ ਘਰ ਨੱਤਮਸਤਕ ਹੋਣ ਆਏ ਸ਼ਰਧਾਲੂਆਂ ਤੇ ਤੋਪਾਂ, ਮਸ਼ੀਨ ਗੰਨਾ ਤੇ ਹੋਰ ਮਾਰੂ ਹਥਿਆਰਾਂ ਦੇ ਨਾਲ ਹਮਲਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ।  ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਉਨ੍ਹਾਂ ਦਾ ਸਿੱਖ ਕੌਮ ਤੇ ਸਿੱਖ ਪੰਥ ਦੇ ਨਾਮ ਸੰਦੇਸ਼ ਹੋਣਾ ਬਹੁਤ ਜ਼ਰੂਰੀ ਹੈ। ਜਿਸ ਨੂੰ ਸਿੰਘ ਸਾਹਿਬ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਵੱਲੋਂ ਅਮਲੀ ਜਾਮਾ 6 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹਿਨਾਇਆ ਜਾਵੇਗਾ।

ਭਾਈ ਜਰਨੈਲ ਸਿੰਘ ਸਖੀਰਾ ਨੇ ਦੇਸ਼ ਵਿਦੇਸ਼ ਦੀਆਂ ਸਮੰੂਹ ਸਿੱਖ ਸੰਗਤਾਂ ਨੂੰ ਸਾਕਾ ਨੀਲਾ ਤਾਰਾ ਦੀ 41ਵੀਂ ਵਰੇ੍ਹਗੰਢ ਤੇ ਘੱਲੂਘਾਰਾ ਦਿਵਸ ਸਮਾਗਮਾ ਦੇ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੇ ਵੱਲੋਂ ਸੁਰੱਖਿਆ ਦੇ ਨਾਮ ਤੇ ਲਗਾਈਆਂ ਗਈਆਂ ਸੁਰੱਖਿਆ ਏਜੰਸੀਆਂ ਤੇ ਅਰਧ ਸੈਨਿਕ ਬਲ ਸਿੱਖ ਕੌਮ ਤੇ ਸਿੱਖ ਪੰਥ ਦੇ ਧਾਰਮਿਕ ਮਾਮਲਿਆਂ ਵਿੱਚ ਨਾਂ ਤਾ ਦਖਲ ਅੰਦਾਜੀ ਕਰ ਸੱਕਦੇ ਹਨ ਤੇ ਨਾ ਹੀ ਰੋੜਾ ਬਣ ਸੱਕਦੇ ਹਨ। ਉਨ੍ਹਾਂ ਕਿਹਾ 6 ਜੂਨ 1984 ਦੇ ਸਾਕਾ ਨੀਲਾ ਤਾਰਾ ਤੋਂ ਬਾਅਦ ਇਹ ਸਲਾਨਾ ਵਰੇ੍ਹਗੰਢ ਤੇ ਘੱਲੂਘਾਰਾ ਦਿਵਸ ਨਿਰੰਤਰ ਮਨਾਏ ਜਾ ਰਹੇ ਹਨ ਤੇ ਇਸ ਵਾਰ ਵੀ ਇਹ ਪਹਿਲਾਂ ਦੀ ਤਰ੍ਹਾਂ ਸ਼ਰਧਾ ਭਾਵਨਾ ਨਾਲ ਮਨਾਏ ਜਾਣਗੇ। ਸਿੰਘ ਸਾਹਿਬ ਜੱੱਥੇਦਾਰ ਭਾਈ ਧਿਆਨ ਸਿੰਘ ਮੰਡ ਦਾ ਸੰਦੇਸ਼ ਸਿੱਖ ਪੰਥ ਤੇ ਸਿੱਖ ਕੌਮ ਦੇ ਲਈ ਬਹੁਤ ਹੀ ਅਹਿਮ ਤੇ ਵਿਸ਼ੇਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੱਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News