ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਦੌਰਾਨ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸਮੂਹ ਸ਼ਹੀਦਾਂ ਨੂੰ ਕੀਤਾ ਜਾਵੇ ਯਾਦ- ਜਥੇਦਾਰ ਗੜਗੱਜ

4948603
Total views : 5949192

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਰਣਜੀਤ ਸਿੰਘ ਰਾਣਾਨੇਸ਼ਟਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 1 ਜੂਨ ਤੋਂ ਸ਼ੁਰੂ ਹੋ ਰਹੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਹ ਦਿਹਾੜੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਮਨਾਏ ਜਾਣ।

ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵਿਰਾਗਮਈ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 1 ਤੋਂ 6 ਜੂਨ ਤੱਕ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਕੌਮ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ, ਲੈਕਚਰ ਤੇ ਸੈਮੀਨਾਰ ਕਰਵਾਏ ਜਾਣ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੱਚੀ ਸ਼ਰਧਾਂਜਲੀ ਭੇਟ ਕਰਨ ਲਈ ਇਨ੍ਹਾਂ ਸ਼ਹੀਦਾਂ ਦੇ ਜੀਵਨਾਂ ਉੱਤੇ ਵੱਧ ਤੋਂ ਵੱਧ ਰਿਸਰਚ ਕਰਕੇ ਦਸਤਾਵੇਜ਼ ਤੇ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣ ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਇਹ ਇਤਿਹਾਸ ਸਾਂਭਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦਾ ਇਤਿਹਾਸ ਜੱਥੇਬੰਦਕ ਢੰਗ ਨਾਲ ਪੰਜਾਬੀ ਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਵੱਡੇ ਪੱਧਰ ਉੱਪਰ ਪ੍ਰਕਾਸ਼ਿਤ ਕਰਕੇ ਸਮੁੱਚੇ ਵਿਸ਼ਵ ਦੇ ਸਾਹਮਣੇ ਲਿਆਂਦਾ ਜਾਵੇ। ਜਥੇਦਾਰ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਤਾਕੀਦ ਕੀਤੀ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰੂ ਘਰਾਂ ਅੰਦਰ ਵਿਸ਼ੇਸ਼ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ ਅਤੇ ਜੇਕਰ ਸਮੇਂ ਦੀ ਘਾਟ ਹੋਵੇ ਤਾਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਜਾਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News