ਪੰਥਕ ਜਥੇਬੰਦੀਆਂ ਨੇ ਘੱਲੂਘਾਰਾ ਹਫਤੇ ਦੀ ਆੰਰਭਤਾ ਤੇ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੇ ਨਮਿਤ ਕੀਤੀ ਅਰਦਾਸ

4760135
Total views : 5647579

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਮਿੱਕੀ ਗੁਮਟਾਲਾ 
ਜਥੇਦਾਰ ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੂਨ 84 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁ.ਬਾਬਾ ਅਟੱਲ ਰਾਇ ਸਾਹਿਬ ਵਿਖੇ ਕਰਵਾਇਆ। ਇਸ ਮੌਕੇ ਅਖੰਡ ਕੀਰਤਨੀ ਜਥਾ, ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਅਤੇ ਪੰਥਕ ਸੇਵਕ ਜਥੇ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਿਸਿਮਰਨਜੀਤ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਪ੍ਰਵਿੰਦਰਪਾਲ ਸਿੰਘ ਨੇ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਜਲੀ ਦੇਂਦੇ ਹੋਏ ਕਿਹਾ ਕਿ ਸਿੱਖ ਕੌਮ ਨੂੰ ਬਾਣੀ ਤੇ ਬਾਣੇ ਦਾ ਧਾਰਨੀ ਹੋਣਾ ਜ਼ਰੂਰੀ ਹੈ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿੱਚ ਦਵਿੰਦਰ ਸਿੰਘ ਭਰਾਤਾ ਸ਼ਹੀਦ ਮਹਿੰਗਾ ਸਿੰਘ, ਬੇਅੰਤ ਸਿੰਘ ਭਰਾਤਾ ਸ਼ਹੀਦ ਜਨਰਲ ਸ਼ਾਬੇਗ ਸਿੰਘ, ਕੁਲਦੀਪ ਸਿੰਘ ਪੁੱਤਰ ਸ਼ਹੀਦ ਮੇਜਰ ਸਿੰਘ ਨਾਗੋਕੇ, ਸਤਵੰਤ ਸਿੰਘ ਪੁੱਤਰ ਸ਼ਹੀਦ ਕੇਹਰ ਸਿੰਘ, ਹਰਦੀਪ ਸਿੰਘ ਭਰਾਤਾ ਸ਼ਹੀਦ ਅਨੋਖ ਸਿੰਘ ਬੱਬਰ ਸ਼ਾਮਲ ਹਨ। ਉਪਰੰਤ ਸੰਗਤਾਂ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਨਤਮਸਤਕ ਹੋਈਆਂ ਜਿੱਥੇ ਸਿੰਘ ਸਾਹਿਬ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼ਹੀਦਾਂ ਦੇ ਨਮਿਤ ਅਰਦਾਸ ਕੀਤੀ।
ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਨੇਜਰ ਰਜਿੰਦਰ ਸਿੰਘ ਰੂਬੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸਦੇ ਇਲਾਵਾ ਪੰਜ ਪਿਆਰੇ ਸਤਨਾਮ ਸਿੰਘ ਖੰਡਾ, ਗਿਆਨੀ ਤੇਜਬੀਰ ਸਿੰਘ ਟਕਸਾਲ, ਮਹਾਂਬੀਰ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮੁਗਲਵਾਲ, ਬਲਦੇਵ ਸਿੰਘ ਨਵਾਂਪਿੰਡ, ਸੁਖਦੀਪ ਸਿੰਘ ਮੀਕੇ, ਡਾ. ਕੰਵਲਜੀਤ ਸਿੰਘ, ਪ੍ਰਗਟ ਸਿੰਘ ਚੋਗਾਵਾਂ, ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਮੋਹਕਮ ਸਿੰਘ, ਨਰਿੰਦਰ ਸਿੰਘ ਗਿੱਲ, ਪ੍ਰਤਾਪ ਸਿੰਘ ਕਾਲੀਆਂ, ਗੁਰਦੀਪ ਸਿੰਘ ਭਰਾਤਾ ਸ਼ਹੀਦ ਭੁਪਿੰਦਰ ਸਿੰਘ, ਅਰਜਨ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਕਾਲੀਆਂ, ਸਵਰਨਜੀਤ ਸਿੰਘ ਕੁਰਾਲੀਆ, ਜੁਗਰਾਜ ਸਿੰਘ ਪੱਟੀ, ਰਘਬੀਰ ਸਿੰਘ ਭੁੱਚਰ, ਭੁਪਿੰਦਰ ਸਿੰਘ ਸਰਪੰਚ, ਸਤਜੋਤ ਸਿੰਘ ਮੂਧਲ, ਸਤਨਾਮ ਸਿੰਘ ਕਾਹਲੋ, ਰਾਗੀ ਸੁਰਿੰਦਰ ਸਿੰਘ, ਬੀਬੀ ਮਨਿੰਦਰ ਕੌਰ, ਹਰਪਾਲ ਸਿੰਘ ਖਾਲਿਸਤਾਨੀ, ਗੁਰਦੀਪ ਸਿੰਘ ਮਟੀਆ, ਹਰਮਨਦੀਪ ਸਿੰਘ, ਗੁਰਬਖਸ਼ ਸਿੰਘ ਬੱਗਾ, ਜਸਬੀਰ ਸਿੰਘ ਸੇਠੀ, ਮਾਸਟਰ ਬਲਦੇਵ ਸਿੰਘ, ਜੋਗਿੰਦਰ ਸਿੰਘ, ਜਸਬੀਰ ਸਿੰਘ ਖਾਲਸਾ, ਦਲਜੀਤ ਸਿੰਘ ਗਿੱਲ, ਮਨਜੀਤ ਸਿੰਘ ਵੇਰਕਾ, ਜਗਦੀਪ ਸਿੰਘ ਸੋਹੀਆਂ ਆਦਿ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News