ਐਡ. ਧਾਮੀ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਕੀਤੀ ਮੁਲਾਕਾਤ

4759821
Total views : 5647051

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੌਂਕ ਮਹਿਤਾ/ਬਾਬਾ ਸੁਖਵੰਤ ਸਿੰਘ ਚੰਨਣਕੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੱਜ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਦਮਦਮੀ ਟਕਸਾਲ ਦੇ ਹੈਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪਹੁੰਚ ਕੇ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਇਸ ਬੰਦ ਕਮਰਾ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਮੁਖ਼ਾਤਿਬ ਹੁੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਧਾਮੀ ਨੇ ਆਖਿਆ ਕਿ ਦਮਦਮੀ ਟਕਸਾਲ ਨੇ 6 ਜੂਨ ਨੂੰ ਸ਼੍ਰੀ ਦਰਬਾਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਉਣ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਵਿਰੋਧ ਕਰਨ ਦੀ ਗੱਲ ਆਖੀ ਸੀ।

ਗਿ. ਗੜਗੱਜ ਕਰਕੇ ਬਣੇ ਵਿਵਾਦ ਦਾ ਸਾਰਥਿਕ ਕੱਢਿਆ ਜਾਵੇਗਾ ਹੱਲ

ਇਸ ਮਾਮਲੇ ਸਬੰਧੀ ਅੱਜ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ ਅਤੇ ਇਸ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਮੈਨੂੰ ਪੂਰੀ ਆਸ ਹੈ ਕਿ ਇਕ ਦੋ ਦਿਨ ਵਿਚ ਇਸ ਮਸਲੇ ਦਾ ਸਾਰਥਿਕ ਹੱਲ ਵੀ ਕੱਢ ਲਿਆ ਜਾਵੇਗਾ। ਉਨਾਂ ਕਿਹਾ ਕਿ ਦਮਦਮੀ ਟਕਸਾਲ ਸਿੱਖਾਂ ਦੀ ਸਿਰਮੌਰ ਜਥੇਬੰਦੀ ਹੈ ਇਸ ਲਈ ਸ੍ਰੋਮਣੀ ਕਮੇਟੀ ਕਦਾਚਿੱਤ ਵੀ ਦਮਦਮੀ ਟਕਸਾਲ ਨਾਲ ਟਕਰਾਅ ਵਿਚ ਨਹੀਂ ਆਵੇਗੀ।
ਇਸ ਸਮੇਂ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਖਿਆ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਸਰਬ ਪ੍ਰਵਾਣਿਤ ਨਹੀਂ ਹਨ। ਜੇਕਰ ਉਹ 6 ਜੂਨ ਨੂੰ ਕਿਸੇ ਤਰ੍ਹਾਂ ਦਾ ਸੰਦੇਸ਼ ਜਾਰੀ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਪੰਜਾਬ ਦੇ ਕੋਨੇ ਕੋਨੇ ਵਿਚੋ ਪਹੁੰਚੀ ਸੰਗਤ ਦੇ  ਵੱਲੋ ਸਖ਼ਤ ਵਿਰੋਧ ਕੀਤਾ ਜਾਵੇਗਾ, ਅਤੇ ਇਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਧਾਨ ਅਮਰਬੀਰ ਸਿੰਘ ਢੋਟ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਣਜੀਤ ਸਿੰਘ ਕਾਹਲੋਂ, ਜੋਧ ਸਿੰਘ ਸਮਰਾ, ਜੱਥੇ ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ, ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ) ਤੋਂ ਇਲਾਵਾ ਹੋਰ ਵੀ ਆਗੂ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News