ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿੱਚ ਵੀ ਕਾਲੀਆਂ ਭੇਡਾਂ ਦੀ ਕੀਤੀ ਜਾਵੇਗੀ ਪਛਾਣ -ਮੁੱਖ ਮੰਤਰੀ

4759558
Total views : 5646412

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 


ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।


ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਖੁਦ ਨਸ਼ੇ ਵੇਚਦੇ ਸਨ ਜਦਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਅੱਜ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿੱਚ ਵੀ ਕਾਲੀਆਂ ਭੇਡਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਨਤੀਜੇ ਵਜੋਂ ਸੂਬੇ ਦੇ ਕਈ ਪਿੰਡਾਂ ਨੂੰ ਨਸ਼ਾ ਮੁਕਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ‘ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ ਅਤੇ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਜੰਗ ਨੂੰ ਜਿੱਤਣ ਤੱਕ ਆਰਾਮ ਨਾਲ ਨਹੀਂ ਬੈਠੇਗੀ।ਮੁੱਖ ਮੰਤਰੀ ਨੇ ਸੂਬੇ ਨੂੰ ਇਨਸਾਫ਼ ਦਿਵਾਉਣ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਟੇ ਦੀਆਂ 3000 ਅਸਾਮੀਆਂ ਬੀਬੀਐਮਬੀ ਵੱਲੋਂ ਜਾਣਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ ‘ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਨ੍ਹਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਲਈ ਜ਼ੋਰ ਲਾਇਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-    
 
 
Share this News