ਘੱਲੂਘਾਰਾ ਦੇ ਸ਼ਹੀਦਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਦਮਦਮੀ ਟਕਸਾਲ ਵਿਖ਼ੇ ਸ਼ਹੀਦੀ ਹਫਤੇ ਦੇ ਤੀਸਰੇ ਦਿਨ ਸਜੇ ਭਾਰੀ ਧਾਰਮਿਕ ਦੀਵਾਨ

4759526
Total views : 5646303

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੌਂਕ ਮਹਿਤਾ/ਬਾਬਾ ਸੁਖਵੰਤ ਸਿੰਘ ਚੰਨਣਕੇ

ਜੂਨ 1984 ਤੀਸਰਾ ਘੱਲੂਘਾਰਾ ਦੇ ਸ਼ਹੀਦਾਂ ਦੀ ਮਿੱਠੀ ਯਾਦ ਨੂੰ ਸਮਰਪਿਤ 41ਵਾਂ ਸ਼ਹੀਦੀ ਜੋੜਮੇਲਾ ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ 6 ਜੂਨ ਨੂੰ ਅੰਤਰਰਾਸ਼ਟਰੀ ਪੱਧਰ ਤੇ ਮਨਾਇਆ ਜਾ ਰਿਹਾ ਹੈ।
1 ਜੂਨ ਤੋਂ ਟਕਸਾਲ ਦੇ ਹੈਡ ਕੁਆਰਟਰ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 1 ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ, ਅਤੇ ਅੱਜ ਤੀਸਰੇ ਦਿਨ ਦੇ ਸ਼ਹੀਦੀ ਦੀਵਾਨ ਸਜਾਏ ਗਏ।

ਸ਼ਹੀਦਾਂ ਦੇ ਸਤਿਕਾਰ ਵਿਚ ਭਾਰੀ ਗਿਣਤੀ ਚ ਸੰਗਤਾਂ ਨੇ ਭਰੀ ਹਾਜ਼ਰੀ


ਇਸ ਦੌਰਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ਼੍ਰੀ ਸੂਰਜ ਪ੍ਰਕਾਸ਼ ਗ੍ਰੰਥ ਵਿਚੋ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸ਼੍ਰੀ ਤਰਨਤਾਰਨ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਪਹੁੰਚਣ ਸਮੇਂ ਦਾ ਇਤਹਾਸ ਸਰਵਣ ਕਰਵਾਇਆ। ਇਸ ਦੌਰਾਨ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਨੇ ਤੰਤੀ ਸਾਜਾਂ ਨਾਲ ਕੀਰਤਨ ਦੀ ਸੇਵਾ ਨਿਭਾਈ  ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ। ਪੋਥੀ ਦੇ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਨੇ ਨਿਭਾਈ ਅਤੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਮੰਚ ਸੰਚਾਲਨ ਕੀਤਾ।
ਅੱਜ ਦੇ ਦੀਵਾਨ ’ਚ ਸੰਤ ਬਾਬਾ ਜਸਵੰਤ ਸਿੰਘ ਸੋਢੀ, ਭਾਈ ਅਜਾਇਬ ਸਿੰਘ ਅਭਿਆਸੀ, ਸੰਤ ਬਾਬਾ ਗੁਰਦੇਵ ਸਿੰਘ ਡੇਰਾ ਭਗਤਾਂ ਤਰਸਿੱਕਾ, ਸੰਤ ਬਾਬਾ ਨਵਤੇਜ ਸਿੰਘ ਚੇਲੇਆਨਾ ਸਾਹਿਬ, ਸੰਤ ਬਾਬਾ ਪੰਜਾਬ ਸਿੰਘ, ਭਾਈ ਹਰਵਿੰਦਰ ਸਿੰਘ ਪਿੰਕਾ, ਭਾਈ ਰਸ਼ਪਾਲ ਸਿੰਘ, ਸੰਤ ਬਾਬਾ ਸੁਖਵੰਤ ਸਿੰਘ ਜੀ ਚਨਣਕੇ, ਸੰਤ ਬਾਬਾ ਸੁਰਿੰਦਰ ਸਿੰਘ ਟਾਹਲੀ ਸਾਹਿਬ, ਗਿਆਨੀ ਪ੍ਰਗਟ ਸਿੰਘ ਭੀਲੋਵਾਲ, ਭਾਈ ਸਮਸ਼ੇਰ ਸਿੰਘ ਜੇਠੂਵਾਲ, ਬਾਬਾ ਗੁਰਮੀਤ ਸਿੰਘ ਬਦੋਵਾਲ, ਚੇਅਰਮੈਨ ਲਖਵਿੰਦਰ ਸਿੰਘ ਖਾਲਸਾ, ਜਤਿੰਦਰ ਸਿੰਘ ਲੱਧਾਮੁੰਡਾ, ਜਥੇ.ਸੁਖਦੇਵ ਸਿੰਘ, ਜਥੇ.ਬੋਹੜ ਸਿੰਘ, ਡੀਐਸਪੀ ਕੁਲਵੰਤ ਸਿੰਘ, ਚੇਅਰਮੈਨ ਡਾ ਪਰਮਜੀਤ ਸਿੰਘ ਸੰਧੂ, ਜਥੇ.ਅਜੀਤ ਸਿੰਘ,  ਹਰਸ਼ਦੀਪ ਸਿੰਘ ਰੰਧਾਵਾ, ਡਾ.ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਸਰਪੰਚ ਕਸ਼ਮੀਰ ਸਿੰਘ ਕਾਲ਼ਾ, ਤਜਿੰਦਰਪਾਲ ਸਿੰਘ ਲਾਡੀ, ਜੱਥੇ ਨਸੀਬ ਸਿੰਘ, ਗੁਰਲਾਲ ਸਿੰਘ ਲਾਲੀ, ਬਾਪੂ ਸ਼ਿੰਗਾਰਾ ਸਿੰਘ, ਠੇਕੇਦਾਰ ਲਖਵਿੰਦਰ ਸਿੰਘ ਸਰਪੰਚ ਉਸਮਾਂ, ਭਾਈ ਬਲਦੇਵ ਸਿੰਘ ਦਮਦਮੀ ਟਕਸਾਲ, ਸਰਪੰਚ ਰਜਿੰਦਰ ਸਿੰਘ ਉਦੋ ਨੰਗਲ, ਕੁਲਵਿੰਦਰ ਸਿੰਘ ਕੇਵੀ, ਦਇਆ ਸਿੰਘ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News