ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਭਲਕੇ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾ ਕੀਤੀਆਂ ਮੁਲਤਵੀ

4925878
Total views : 5915133

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਕੱਲ੍ਹ 6 ਜੂਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਦੇ ਚੱਲਦੇ ਸਿੱਖਿਆ ਸੰਸਥਾਵਾਂ ਨੇ ਵੀ ਇਸ ਨੂੰ ਲੈ ਕੇ ਸਾਵਧਾਨੀ ਵਜੋਂ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

 ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਮੈਸਟਰ ਅਤੇ ਸਲਾਨਾ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਮੁਲਤਵੀ ਹੋਈਆਂ ਇਹ ਪ੍ਰੀਖਿਆਵਾਂ 20 ਜੂਨ ਨੂੰ ਪਹਿਲਾਂ ਹੀ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ। ਇਸ ਸਬੰਧੀ ਸਾਰੀ ਜਾਣਕਾਰੀ ਵਿਦਿਆਰਥੀ ਯੂਨੀਵਰਸਿਟੀ ਵੈੱਬਸਾਈਟ ਤੋਂ ਹਾਸਲ ਕਰ ਸਕਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News