ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਨੂੰ ਪੰਜਾਬ ਸਰਕਾਰ ਨੇ ਕੀਤਾ ਸਸਪੈਂਡ

4948040
Total views : 5948460

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 ਲੁਧਿਆਣਾ/ਬਾਰਡਰ ਨਿਊਜ ਸਰਵਿਸ

ਲੁਧਿਆਣਾ ਪੱਛਮੀ ਤੋਂ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਨੂੰ ਹੀ ਪੰਜਾਬ ਸਰਕਾਰ ਦੇ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ।
ਸੂਤਰਾਂ ਅਨੁਸਾਰ, ਐਸਐਸਪੀ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਹਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ। ਸੂਤਰਾਂ ਅਨੁਸਾਰ, ਆਸ਼ੂ ਹੀ ਇਸ ਅਧਿਕਾਰੀ ਨੂੰ ਡੀਐਸਪੀ ਦੇ ਅਹੁਦੇ ‘ਤੇ ਨਿਯੁਕਤ ਕਰਨ ਵਾਲਾ ਪਹਿਲਾ ਵਿਅਕਤੀ ਸੀ।
ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ।ਜਿਸ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਭਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜੇ ਜਾਣ ਸਬੰਧੀ ਨਾਂ ਹੀ ਵਿਜੀਲੈਸ ਪ੍ਰਮੁੱਖ ਅਤੇ ਨਾ ਹੀ ਮੁੱਖ ਮੰਤਰੀ ਦਫਤਰ ਨੂੰ ਜਾਣਕਾਰੀ ਦਿੱਤੀ ਗਈ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News