ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਕੀਤਾ ਪਰਦਾਫ਼ਾਸ਼ !ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

4757352
Total views : 5641973

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਦਾਓਕੇ ਦੇ ਰਹਿਣ ਵਾਲੇ ਸੁਖਚੈਨ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਜੁਗਰਾਜ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਆਧੁਨਿਕ ਪਿਸਤੌਲ – ਜਿਨ੍ਹਾਂ ਵਿੱਚ ਤਿੰਨ 9 ਐਮਐਮ ਗਲੌਕਚਾਰ ਪੀਐਕਸ5, ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨਬਰਾਮਦ ਕਰਨ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਸਪਲੈਂਡਰ ਮੋਟਰਸਾਈਕਲ (ਪੀਬੀ02ਡੀਸੀ 1197) ਨੂੰ ਵੀ ਜ਼ਬਤ ਕੀਤਾ ਹੈ।

ਪਾਕਿਸਤਾਨ-ਅਧਾਰਤ ਤਸਕਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ— ਜੋ ਪਾਕਿਸਤਾਨ ਦੇ ਮਨਿਹਾਲਾ ਦਾ ਰਹਿਣ ਵਾਲਾ ਹੈ ਅਤੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਸੀ— ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਪੰਜਾਬ ਦੇ ਗੈਂਗਸਟਰਾਂ ਨੂੰ ਅੱਗੇ ਹਥਿਆਰ ਵੰਡ ਰਹੇ ਸਨ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਨੂੰ ਅੰਮ੍ਰਿਤਸਰ ਦੇ ਘਰਿੰਡਾ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡ ਭੈਣੀ ਰਾਜਪੂਤਾਂ ਤੋਂ ਉਕਤ ਦੋਸ਼ੀਆਂ ਵੱਲੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। 

ਪੰਜਾਬ ਵਿੱਚ ਵੱਖ-ਵੱਖ ਗੈਂਗਸਟਰਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਗਏ ਹਥਿਆਰ

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਖਾਸਾ ਨੇੜੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ਤੇ ਦੋ ਵਿਅਕਤੀਆਂ ਨੂੰ ਉਦੋਂ ਕਾਬੂ ਕਰ ਲਿਆਜਦੋਂ ਉਹ ਆਪਣੇ ਮੋਟਰਸਾਈਕਲ ਤੇ ਖੇਪ ਪਹੁੰਚਾਉਣ ਜਾ ਰਹੇ ਸਨ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਵੀ  ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਐਫਆਈਆਰ ਨੰਬਰ 34 ਮਿਤੀ 05.06.2025 ਨੂੰ ਪੁਲਿਸ ਸਟੇਸ਼ਨ ਐਸਐਸਓਸੀਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News