





Total views : 5841427







Total views : 5841427ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ /ਬਾਰਡਰ ਨਿਊਜ ਸਰਵਿਸ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਧਾਇਕ ਮਨਜਿੰਦਰ ਸਿੰਘ ਲਾਲਪੁਰਾ ਜਿੰਨਾ ਵਲੋ ਆਪਣੇ ਕਰੀਬੀ ਰਿਸ਼ਤੇਦਾਰ ਉਪਰ ਪੁਲਿਸ ਵਲੋ ਮਾਈਨਿੰਗ ਦਾ ਕੇਸ ਪਾਉਣ ਤੋ ਉਸ ਸਮੇ ਦੇ ਐਸ.ਐਸ.ਪੀ ਦਾ ਤਬਾਦਲਾ ਕਰਵਾਕੇ ਆਪਣੀ ਸਿਆਸੀ ਤਾਕਤ ਦਾ ਪ੍ਰਦਰਸਣ ਕੀਤਾ ਸੀ ਉਸ ਤੋ ਬਾਅਦ ਹੁਣ ਫਿਰ ਇਕ ਵਾਰ ਫਿਰ ਆਪਣੇ ਨਜਦੀਕੀ ਸਰਪੰਚ ਨੂੰ ਪੁਲਿਸ ਦੇ ਥਾਂਣੇਦਾਰ ਦੇ ਕਤਲ ਦੇ ਮਾਮਲੇ ‘ਚ ਕਲੀਨ ਚਿੱਟ ਦਵਾਕੇ ਰਿਹਾਅ ਕਰਵਾਕੇ ਉਹ ਮੁੜ ਸਿਆਸੀ ਧੌਸ਼ ਜਮਾਉਣ ‘ਚ ਸਫਲ ਹੋਏ ਹਨ।ਕਿਉਕਿ ਵਧਾਇਕ ਲਾਲਪੁਰਾ ਦੇ ਅਤਿ ਨਜਦੀਕੀ ਸਰਪੰਚ ਕੁਲਦੀਪ ਸਿੰਘ, ਉਨ੍ਹਾਂ ਦੀ ਪਤਨੀ ਅੰਮ੍ਰਿਤਪਾਲ ਕੌਰ ਸਮੇਤ 20 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।ਜਿਸ ਨੂੰ ਲੈ ਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਉਠਾਏ ਅਤੇ ਇੰਟਰਨੈੱਟ ਮੀਡੀਆ ‘ਤੇ ਇੱਕ ਪੋਸਟ ਪਾਈ ਸੀ ।
ਜਿਸ ਤੋ ਬਾਅਦ ਗੋਇੰਦਵਾਲ ਸਾਹਿਬ ਥਾਣੇ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਕਰੀਬੀ ਸਰਪੰਚ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਪਾਲ ਕੌਰ ਸਮੇਤ ਪੰਜ ਮੁਲਜ਼ਮਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜੋ 9 ਅਪ੍ਰੈਲ ਦੀ ਰਾਤ ਨੂੰ ਪਿੰਡ ਕੋਟ ਮੁਹੰਮਦ ਖਾਨ ਵਿੱਚ ਇੱਕ ਝਗੜੇ ਨੂੰ ਸੁਲਝਾਉਣ ਗਏ ਸਨ। ਇਹ ਰਿਹਾਈ 29 ਮਈ ਨੂੰ ਖਡੂਰ ਸਾਹਿਬ ਵਿੱਚ ਸਬ ਡਿਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ (ਐਸਡੀਜੇਐਮ) ਦੀ ਅਦਾਲਤ ਦੇ ਦਖਲ ‘ਤੇ ਐਸਪੀ (ਆਈ) ਅਜੈਰਾਜ ਸਿੰਘ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ। ਆਪਣੀ ਰਿਪੋਰਟ ਵਿੱਚ, ਐਸਪੀ ਨੇ ਪੰਜ ਮੁਲਜ਼ਮਾਂ ਨੂੰ ਬੇਕਸੂਰ ਕਰਾਰ ਦਿੰਦੇ ਹੋਏ ਕਲੀਨ ਚਿੱਟ ਦੇ ਦਿੱਤੀ ਸੀ।
ਇਥੇ ਦੱਸਣਾਂ ਬਣਦਾ ਹੈਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਦੋ ਧੜਿਆਂ ਵਿਚਕਾਰ ਹੋਏ ਝਗੜੇ ਨੂੰ ਸੁਲਝਾਉਣ ਗਈ ਪੁਲਿਸ ਪਾਰਟੀ ‘ਤੇ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਜਦੋਂ ਕਿ ਇੱਕ ਹੋਰ ਏਐਸਆਈ ਜ਼ਖਮੀ ਹੋ ਗਿਆ। ਇਹ ਘਟਨਾ ਸਬ ਡਿਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਦੀ ਮੌਜੂਦਗੀ ਵਿੱਚ ਵਾਪਰੀ। ਇਸ ਤੋਂ ਬਾਅਦ ਡੀਐਸਪੀ ਦੇ ਬਿਆਨ ‘ਤੇ 50 ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ। ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਦੀਪ ਸਿੰਘ, ਉਨ੍ਹਾਂ ਦੀ ਪਤਨੀ ਅੰਮ੍ਰਿਤਪਾਲ ਕੌਰ ਸਮੇਤ 20 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-