





Total views : 5915058







Total views : 5915058ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਅੰਮ੍ਰਿਤਸਰ ਸ਼ਹਿਰ ਦਾ ਅੰਨਗੜ੍ਹ ਇਲਾਕਾ ਜੋ ਗੈਰਕਾਨੂੰਨੀ ਤੌਰ ਤੇ ਆਤਿਸ਼ਬਾਜੀ ਬਨਾਉਣ ਲਈ ਜਾਣਿਆ ਜਾਂਦਾ ਹੈ, ਉਥੋ ਦੀ ਰਹਾਇਸ਼ੀ ਅਬਾਦੀ ਵਿੱਚ ਗੈਰਕਾਨੂੰਨੀ ਤੌਰ ‘ਤੇ ਚਲਦੀ ਇਕ ਪੇਟ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗਣ ਕਾਰਨ ਤਿੰਨ ਵਿਆਕਤੀਆ ਦੇ ਜਿੰਦਾ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੰਨਾ ਵਿੱਚੋ ਦੋ ਦੀ ਮੌਤ ਹੋਣ ਦੀ ਵੀ ਪੁਸਟੀ ਹੋਈ ਹੈ ਘਟਨਾ ਦਾ ਪਤਾ ਲੱਗਦੇ ਹੀ ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਕਿਸੇ ਤਰ੍ਹਾਂ ਅੱਗ ‘ਤੇ ਕਾਬੂ ਪਾ ਲਿਆ ਗਿਆ।ਪਤਾ ਲੱਗਾ ਹੈ ਕਿ ਫੈਕਟਰੀ ਵਿੱਚ ਥਿਨਰ ਦੇ ਡਰੰਮ ਸਨ ਅਤੇ ਇਹ ਘਟਨਾ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਕਾਰਨ ਵਾਪਰੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਅਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ।ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ, ਪਰ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ, “ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਫੈਕਟਰੀ ਕਿਸੇ ਰਿਹਾਇਸ਼ੀ ਖੇਤਰ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੀ ਸੀ ਜਾਂ ਨਹੀਂ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
