ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਹੇਠ ਡੀਐਸਪੀ ਬਠਿੰਡਾ ਮੁਅੱਤਲ

4947468
Total views : 5947680

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ/ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਖ਼ਬਰ ਅਨੁਸਾਰ, ਇਸ ਡੀਐਸਪੀ ਉੱਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਹਨ। ਸਰਕਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਐਸਪੀ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਢਿੱਲ-ਮੱਠ ਵਰਤੀ ਸੀ।

ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ। ਮਾਨ ਸਰਕਾਰ ਦਾ ਸਖ਼ਤ ਸੰਦੇਸ਼ ਹੈ ਕਿ “ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ”। ਹਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਉੱਚਾ ਰੈਂਕ ਦਾ ਕਿਉਂ ਨਾ ਹੋਵੇ।

ਇਸ ਕਾਰਵਾਈ ਨਾਲ ਸੂਬੇ ਵਿੱਚ ਨਸ਼ਿਆਂ ਦੇ ਖਿਲਾਫ਼ ਸਰਕਾਰੀ ਮੁਹਿੰਮ ਦੀ ਰਫ਼ਤਾਰ ਨੂੰ ਇੱਕ ਵਾਰ ਫਿਰ ਮਜ਼ਬੂਤੀ ਮਿਲੀ ਹੈ। ਸੂਤਰਾਂ ਅਨੁਸਾਰ, ਮੁਅੱਤਲੀ ਤੋਂ ਬਾਅਦ ਹੁਣ ਡੀਐਸਪੀ ਦੇ ਵਿਰੁੱਧ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕੀਤੀ ਜਾਵੇਗੀ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News