





Total views : 5841506







Total views : 5841506ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ ਪ੍ਰਭਦੀਪ ਸਿੰਘ ਗਿੱਲ ਵਿਸਥਾਰ ਅਫ਼ਸਰ ਤੇ ਸੰਦੀਪ ਕੁਮਾਰ ਸਬ ਇੰਸਪੈਕਟਰ ਦੇ ਯਤਨਾਂ ਸਦਕਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਭੁੱਲਰ ਤੇ ਬਲਾਕ ਅਫਸਰ ਡਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ l ਇਸ ਮੌਕੇ ਪ੍ਰਭਦੀਪ ਸਿੰਘ ਗਿੱਲ ਵਿਸਥਾਰ ਅਫ਼ਸਰ ਤੇ ਸੰਦੀਪ ਕੁਮਾਰ ਸਬ ਇੰਸਪੈਕਟਰ ਨੇ ਕਿਸਾਨਾਂ ਨੂੰ ਪੀ ਐਮ ਕਿਸਾਨ ਸਨਮਾਨ ਨਿਧੀ ਸਕੀਮ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ eKYC, Land Seeding ਅਤੇ ਆਪਣਾ ਆਧਾਰ ਕਾਰਡ ਬੈਂਕ ਖਾਤੇ ਨਾਲ਼ ਜ਼ਰੂਰ ਅਪਡੇਟ ਕਰਵਾਉਣ l
ਇਸ ਕੈਂਪ ਦੌਰਾਨ CSC ਸੈਂਟਰ ਦੇ ਸਹਿਜੋਗ ਨਾਲ ਪੀ ਐਮ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਲਾਭਪਾਤਰੀਆਂ ਦੀ e-KYC ਕੀਤੀ ਗਈ l ਵਿਸਥਾਰ ਅਫਸਰ ਸ ਪ੍ਰਭਦੀਪ ਸਿੰਘ ਗਿੱਲ ਤੇ ਸੰਦੀਪ ਕੁਮਾਰ ਸਬ ਇੰਸਪੈਕਟਰ ਨੇ ਕਿਹਾ ਕਿ ਪਾਣੀ ਦੇ ਘੱਟ ਰਹੇ ਪੱਧਰ ਨੂੰ ਉੱਪਰ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਪੱਕਣ ਵਿਚ ਵੱਧ ਸਮਾ ਲੈਣ ਵਾਲੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ਤੇ ਪਾਬੰਦੀ ਲਗਾਈ ਹੋਈ ਹੈ। ਉਹਨਾਂ ਨੇ ਕਿਸਾਨਾ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵਲੋਂ ਪ੍ਰਵਾਨਿਤ ਪੀ ਆਰ126 127 128,129, 130, 131 ਅਤੇ 132 ਕਿਸਮਾ ਦੀ ਬਿਜਾਈ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੋਰਾਨ ਕਣਕ ਦੀ ਕਟਾਈ ਉਪਰੰਤ ਫਸਲ ਦੀ ਰਹਿੰਦ ਖੂਹੰਦ (ਨਾੜ) ਨੂੰ ਅਤੇ ਝੋਨੇ ਦੇ ਸੀਜਨ ਚਾ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ l ਇਸ ਮੌਕੇ ਆਦਿ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ l ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-