





Total views : 5914870







Total views : 5914870ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਕਾਂਗਰਸ ਨੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਹਿਲੇ ਪੜਾਅ ਵਿੱਚ 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਦੀਆਂ ਤਿਆਰੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਨ।ਬਣਾਏ ਗਏ ਹਲਕਾ ਕੋਆਡੀਨੇਟਰਾਂ ਵਿੱਚ ਤਰਨ ਤਾਰਨ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀ ਵਿੰਡ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ( ਰਾਖਵਾਂ) ਦਾ ਕੋਆਡੀਨੇਟਰ ਨਿਯੁਕਤ ਕੀਤਾ ਗਿਆ ਹੈ ।
ਜਿੰਨਾ ਦੀ ਨਿਯੁਕਤੀ ਤੋਂ ਪਹਿਲਾਂ ਪਾਰਟੀ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਆਗੂਆਂ ਦੁਆਰਾ ਸਾਰੇ ਹਲਕਿਆਂ ਦਾ ਦੌਰਾ ਕੀਤਾ ਗਿਆ ਸੀ ਅਤੇ ਸਾਰੇ ਹਲਕਿਆਂ ਤੋਂ ਫੀਡਬੈਕ ਲਈ ਗਈ ਸੀ।ਇਸ ਤੋਂ ਬਾਅਦ ਤਾਇਨਾਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਉਨ੍ਹਾਂ ਲੋਕਾਂ ਨੂੰ ਕਮਾਨ ਸੌਂਪਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਪਾਰਟੀ ਦੇ ਜਨਰਲ ਸਕੱਤਰ ਸੰਦੀਪ ਸੰਧੂ ਵੱਲੋਂ ਵਲੋ ਹਾਈਕਮਾਂ ਦੀ ਮਨਜੂਰੀ ਉੋਪਰੰਤ ਇਹ ਲਿਸਟ ਜਾਰੀ ਕੀਤੀ ਗਈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


