ਖਾਲਸਾ ਕਾਲਜ ਨਰਸਿੰਗ ਵੱਲੋਂ ਸਰੀਰਿਕ ਵਿਕਾਸ ਅਤੇ ਸਿਹਤ ਸਬੰਧੀ ਸਮੱਸਿਆਵਾਂ ’ਤੇ ਪ੍ਰੋਗਰਾਮ ਕਰਵਾਇਆ ਗਿਆ

4878823
Total views : 5841610

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖਾਲਸਾ ਕਾਲਜ ਆਫ ਨਰਸਿੰਗ ਵੱਲੋਂ ਵਿਦਿਆਰਥੀਆਂ ਦੇ ਸਰੀਰਿਕ ਵਿਕਾਸ ਅਤੇ ਸਿਹਤ ਸਬੰਧੀ ਪੋ੍ਰਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਜੀ. ਐਨ. ਐਮ. ਭਾਗ ਤੀਜੇ ਦੇ ਵਿਦਿਆਰਥੀਆਂ ਵੱਲੋਂ ਐਸ. ਬੀ. ਸੀ. ਸੈਕੰਡਰੀ ਸਕੂਲ ਵਿਖੇ 5 ਸਾਲ ਦੀ ਉਮਰ ਤੱਕ ਦੇ ਬੱਚਿਆਂ ’ਚ ਕੁਪੋਸ਼ਣ ਦੀ ਰੋਕਥਾਮ ਨੂੰ ਧਿਆਨ ’ਚ ਰੱਖਦਿਆਂ ਭਾਰ ਅਤੇ ਕੱਦ ਦਾ ਮਾਪ ਕੀਤਾ ਗਿਆ।


ਇਸ ਦੌਰਾਨ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਸਰੀਰਿਕ ਵਿਕਾਸ ਅਤੇ ਸਿਹਤ ਸਬੰਧੀ ਸਮੱਸਿਆਵਾਂ ਦੀ ਪਹਿਚਾਨ ਕੀਤੀ ਗਈ।ਉਨ੍ਹਾਂ ਵਿਦਿਆਰਥੀਆਂ ਨੂੰ ਪੌਸ਼ਟਿਕ ਆਹਾਰ ਖਾਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਨਿਖਿਲ ਕਾਲੀਆ, ਵਾਇਸ ਪ੍ਰਿੰਸੀਪਲ ਡਾ. ਪ੍ਰਿਯੰਕਾ ਕਾਲੀਆ, ਕੋਆਰਡੀਨੇਟਰ ਸ਼ਿਵਾਨੀ ਮੌਜ਼ੂਦ ਸਨ।
ਇਸ ਪ੍ਰੋਗਰਾਮ ਦੌਰਾਨ ਅਨੁਕਿਰਨਜੀਤ ਕੌਰ ਅਤੇ ਸਾਬਿਆ ਅਰੋੜਾ ਨੇ ਕੁਪੋਸ਼ਣ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਅੰਕੜਿਆਂ ਅਨੁਸਾਰ 5 ਸਾਲ ਦੇ ਬੱਚਿਆਂ ’ਚ ਕੁਪੋਸ਼ਣ ਦੀ ਦਰ ਭਾਰਤ ’ਚ ਲਗਾਤਾਰ ਵੱਧ ਰਹੀ ਹੈ।ਜਿਸ ਦਾ ਉਚਿੱਤ ਜਾਣਕਾਰੀ ਪ੍ਰਦਾਨ ਕਰਨਾ ਹੀ ਇਕ ਮਾਤਰ ਬਚਾਅ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਉਜਵੱਲ ਭਵਿੱਖ ਲਈ ਸਿਹਤਮੰਦ ਬੱਚਿਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਕਾਲਜ ਦੁਆਰਾ ਇਸ ਮੁਹਿੰਮ ਰਾਹੀਂ ਬੱਚਿਆਂ ਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਸਮਰਥ ਬਣਾਉਣ ਦੀ ਦਿਸ਼ਾ ’ਚ ਇਕ ਵੱਡਮੁੱਲਾ ਕਦਮ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News