





Total views : 5841506







Total views : 5841506ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਚ ਭਿਆਨਕ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਤਾਪਮਾਨ ਵਿਚ 0.3 ਡਿਗਰੀ ਦਾ ਵਾਧਾ ਹੋਇਆ ਹੈ ਜੋ ਸਾਧਾਰਨ ਤੋਂ 5.4 ਡਿਗਰੀ ਜ਼ਿਆਦਾ ਹੈ। ਬਠਿੰਡਾ ਦੇਸ਼ ਦਾ ਸਭ ਤੋਂ ਗਰਮ ਰਿਹਾ ਹੈ। ਇਥੇ 47.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 43 ਡਿਗਰੀ ਤੋਂ ਉਪਰ ਬਣਿਆ ਹੋਇਆ ਹੈ। ਅੱਜ 18 ਜ਼ਿਲ੍ਹਿਆਂ ਵਿਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਵਿਚ ਵੀ ਗਰਮੀ ਵਧਣ ਦੀ ਸੰਭਾਵਨਾ ਹੈ। ਇਹ ਸਥਿਤੀ 12 ਜੂਨ ਤੱਕ ਬਣੀ ਰਹਿ ਸਕਦੀ ਹੈ, ਜਿਸ ਦੇ ਬਾਅਦ ਮੀਂਹ ਦੀ ਉਮੀਦ ਹੈ।
ਸੂਬੇ ਵਿੱਚ ਅੱਜ ਦਰਜ ਹੋਇਆ ਹੈ 47.6 ਡਿਗਰੀ ਤਾਪਮਾਨ
ਜ਼ਿਕਰਯੋਗ ਹੈ ਕਿ ਇੰਨੀ ਭਿਆਨਕ ਗਰਮ 13 ਸਾਲ ਬਾਅਦ ਪੈ ਰਹੀ ਹੈ। ਇਸ ਤੋਂ ਪਹਿਲਾਂ 1 ਜੂਨ 2012 ਨੂੰ ਅੰਮ੍ਰਿਤਸਰ ਵਿਚ 46.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਚੰਡੀਗੜ੍ਹ ਦਾ ਤਾਪਮਾਨ ਵੀ 44 ਡਿਗਰੀ ਤੇ ਪਹੁੰਚਿਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿਚ ਬਿਜਲੀ ਦੀ ਮੰਗ ਵੀ ਵਧ ਕੇ 16.249 ਮੈਗਾਵਾਟ ਹੋ ਗਈ ਹੈ।
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਮੁਕਤਸਰ ਤੇ ਮਾਨਸਾ ਵਿਚ ਲੂ ਚੱਲੇਗੀ। ਦੂਜੇ ਪਾਸੇ ਰਾਤਾਂ ਵੀ ਗਰਮ ਰਹਿਣਗੀਆਂ। ਇਸ ਤੋਂ ਇਲਾਵਾ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਤੇ ਫਤਿਹਗੜ੍ਹ ਸਾਹਿਬ ਵਿਚ ਵੀ ਚੂਲ ਚੱਲਣ ਦੀ ਸਭਾਵਨਾ ਹੈ। 13 ਜੂਨ ਨੂੰ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਲੂ ਚੱਲਣ ਦੀ ਸਭਾਵਨਾ ਹੈ। 14 ਤੋਂ 16 ਜੂਨ ਤੱਕ ਵੱਖ-ਵੱਖ ਥਾਵਾਂ ‘ਤੇ ਤੂਫਾਨ, ਬਿਜਲੀ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
