ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਓਲਿਵ ਗਰੀਨ ਰੰਗ ਦੀਆਂ ਵਰਦੀਆਂ, ਜੀਪਾਂ, ਮੋਟਰ ਵਹੀਕਲਾਂ ਦੀ ਵਰਤੋਂ ਕਰਨ ‘ਤੇ ਲਗਾਈ ਰੋਕ

4878811
Total views : 5841537

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ ਬੱਬੂ ਬੰਡਾਲਾ 

ਜਦੋਂ ਕਿ ਭਾਰਤ ਵਿੱਚ ਮਿਲਟਰੀ ਅਧਿਕਾਰੀਆਂ ਵੱਲੋ ਓਲਿਵ ਗਰੀਨ (ਮਿਲਟਰੀ ਰੰਗ) ਦੀ ਮਿਲਟਰੀ ਵਰਦੀ ਅਤੇ ਓਲਿਵ ਗਰੀਨ ਰੰਗ ਦੀਆਂ ਜੀਪਾਂ / ਮੋਟਰ ਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਵਹੀਕਲਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜਰੂਰੀ ਹੋ ਜਾਂਦਾ ਹੈ, ਕਿ ਓਲਿਵ ਗਰੀਨ ਰੰਗ ਦੀ ਵਰਤੋਂ ਆਮ ਜਨਤਾ ਵੱਲੋ ਤੁਰੰਤ ਬੰਦ ਕੀਤੀ ਜਾਵੇ।


ਇਸ ਸਬੰਧ ਵਿੱਚ ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ, ਸ਼੍ਰੀ. ਰਾਹੁਲ, ਆਈ. ਏ. ਐਸ. ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜਾਰੀ ਹੁਕਮ ਦੁਆਰਾ ਆਮ ਜਨਤਾ ਨੂੰ ਓਲਿਵ ਗਰੀਨ ਰੰਗ ਦੀਆਂ ਵਰਦੀਆਂ,ਜੀਪਾਂ/ਮੋਟਰ ਵਹੀਕਲਾਂ ਦੀ ਵਰਤੋਂ ਕਰਨ ‘ਤੇ ਰੋਕ ਲਗਾਈ ਹੈ। ਮਿਲਟਰੀ ਫੋਰਸਿਜ਼, ਪੈਰਾ ਮਿਲਟਰੀ ਫੋਰਸਿਜ਼ ਅਤੇ ਬੀ. ਐਸ. ਐਫ. ਪ੍ਰਸੋਨਲ ਨੂੰ ਛੋਟ ਹੋਵੇਗੀ। ਮੌਜੂਦਾ ਹਾਲਤ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ 15 ਅਗਸਤ 2025 ਤੱਕ ਲਾਗੂ ਰਹਿਣਗੇ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News