





Total views : 5645050








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਮਿੱਕੀ ਗੁਮਟਾਲਾ
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ, ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਾਵਾਂ ਦਾ ਮੁਫਤ ਚੈੱਕਅਪ, ਟੈਸਟ ਅਤੇ ਇਲਾਜ ਕੀਤਾ ਜਾਣਾ ਸੰਭਵ ਹੋ ਸਕੇਗਾ।
ਇਸ ਮੌਕੇ ਤੇ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਸਾਰੇ ਡਾਕਟਰਾਂ ਨੂੰ ਮਟਰਨਲ ਹੈਲਥ ਕੇਅਰ ਬਾਰੇ ਇੱਕ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਜਿਸ ਵਿੱਚ ਉਹਨਾਂ ਨੂੰ ਹਾਈ ਰਿਸਕ ਪ੍ਰੈਗਨੈਂਸੀ, ਅਨੀਮੀਆ, ਹਾਈਪਰਟੈਂਸ਼ਨ, ਡਾਇਬਟਿਕ, ਪ੍ਰੀਵੀਅਸ ਸਜੇਰੀਅਨ, ਟਵਿਨ ਪ੍ਰੈਗਨੈਂਸੀ ਅਤੇ ਹੋਰ ਗੰਭੀਰ ਬਿਮਾਰੀਆਂ ਵਾਲੇ ਮਟਰਨਲ ਕੇਸਾਂ ਦੇ ਇਲਾਜ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜਿਸ ਦਾ ਮੁੱਖ ਮਕਸਦ ਮਟਰਨਲ ਡੈਥ ਕੇਸਾਂ ਨੂੰ ਘੱਟ ਕਰਨਾ ਹੈ। ਆਮ ਆਦਮੀ ਕਲੀਨਿਕ ਵਿੱਚ ਇਹ ਸੁਵਿਧਾ ਮਿਲਣ ਕਰਕੇ ਗਰਭਵਤੀ ਮਹਿਲਾ ਮਹਿਲਾਵਾਂ ਨੂੰ ਉਹਨਾਂ ਦੇ ਘਰ ਦੇ ਨਜ਼ਦੀਕ ਹੀ ਐਂਟੀਨੇਟਲ ਕੇਅਰ ਮਿਲਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਉਹਨਾਂ ਆਖਿਆ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਹਿਲਾਵਾਂ ਦੇ ਸਾਰੇ ਟੈਸਟ ਦਵਾਈਆਂ ਇਥੋਂ ਤੱਕ ਕਿ ਅਲਟਰਾਸਾਊਂਡ ਵੀ ਮੁਫਤ ਕਰਵਾਏ ਜਾ ਸਕਣਗੇ।
ਇਸ ਟ੍ਰੇਨਿੰਗ ਦੌਰਾਨ ਜਿਲਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ, ਜਿਲਾ ਟੀਕਾਕਰਨ ਅਫਸਰ ਡਾ ਭਾਰਤੀ ਧਵਨ ਅਤੇ ਜਨਾਨਾ ਰੋਗਾਂ ਦੇ ਮਾਹਰ ਡਾ ਚਿੰਕੀ ਠਕੁਰਾਲ ਵੱਲੋਂ ਇਹ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਤੇ ਜਿਲਾ ਐਮਆਈਓ ਅਮਰਦੀਪ ਸਿੰਘ, ਨਵਦੀਪ ਸਿੰਘ, ਪੁਸ਼ਪਿੰਦਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-