ਕਾ: ਮੰਗਤ ਰਾਮ ਪਾਸਲਾ ਤੇ ਹੋਰਨਾਂ ਨੇ ਤਿੰਮੋਵਾਲ ਵਿਖੇ ਪ੍ਰਮਜੀਤ ਸਿੰਘ ਨਮਿਤ ਸ਼ਰਧਾਂਜਲੀ ਸ਼ਮਾਗਮ ‘ਚ ਕੀਤੀ ਸ਼ਿਕਰਤ

4759534
Total views : 5646316

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


‌ ਰਈ‌ਆ/ਬਲਵਿੰਦਰ ਸਿੰਘ ਸੰਧੂ ‌ ‌ ‌

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ ਐਮ ਪੀ ਆਈ, ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ, ਕਿਸਾਨ ਆਗੂ ਚਰਨਜੀਤ ਸਿੰਘ ਦੇ ਵੱਡੇ ਭਰਾ ਪਰਮਜੀਤ ਸਿੰਘ ਜੋ ਪਿਛਲੇ ਦਿਨੀ ਸਦੀਵੀਂ ਵਿਛੋੜਾ ਦੇ ਗਏ ਸਨ ਦੇ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਹੋਈ। ਇਸ ਉਪਰੰਤ ਹੋਏ ਪਿੰਡ ਤਿਮੋਵਾਲ ਵਿਖੇ ਸ਼ਰਧਾਂਜਲੀ ਸਮਾਗਮ ਵਿੱਚ ਪਰਮਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਇਹ ਪਰਿਵਾਰ ਸਦਾ ਹੀ ਅਗਾਂਹ ਵਧੂ ਲਹਿਰਾਂ ਦਾ ਪੈਰੋਕਾਰ ਰਿਹਾ ਹੈ । 

ਇਲਾਕੇ ਅੰਦਰ ਕਿਸੇ ਵੀ ਤਰ੍ਹਾਂ ਦੇ ਜਬਰ ਦੇ ਖਿਲਾਫ ਆਗੂ ਰੋਲ ਨਿਭਾਉਂਦਾ ਆਇਆ ਹੈ। ਉਹਨਾਂ ਕਿਹਾ ਕਿ ਅੱਜ ਸਾਡੇ ਦੇਸ਼ ਤੇ ਹਾਕਮ ਜਾਤਾਂ ਧਰਮਾਂ ਦੇ ਨਾਂ ਤੇ ਲੋਕਾਂ ਨੂੰ ਵੰਡਣ ਦਾ ਕੰਮ ਕਰ ਰਹੇ ਹਨ ਅਤੇ ਦੇਸ਼ ਦੇ ਕੁਦਰਤੀ ਸਰੋਤ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੇ ਜਾ ਰਹੇ ਹਨ ।ਅਜਿਹੀ ਸਥਿਤੀ ਵਿੱਚ ਇਸ ਪਰਿਵਾਰ ਵੱਲੋਂ ਨਿਭਾਏ ਜਾ ਰਹੇ ਕਾਰਜ ਨੂੰ ਹਰ ਮਨੁੱਖ ਨੂੰ ਹਰ ਮਨੁੱਖ ਨੂੰ ਅਪਨਾਉਣਾ ਚਾਹੀਦਾ ਹੈ, ਇਹੀ ਪਰਮਜੀਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਪੰਜਾਬ ਇਕਾਈ ਦੇ ਸਕੱਤਰ ਸਾਥੀ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਸੈਦਪੁਰ, ਅਮਰੀਕ ਸਿੰਘ ਦਾਊਦ, ਗੁਰਨਾਮ ਸਿੰਘ ਭਿੰਡਰ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਮੁਲਾਜ਼ਮ ਆਗੂ ਜਰਮਨਜੀਤ ਸਿੰਘ ਛੱਜਲਵੱਡੀ, ਕਿਸਾਨ ਆਗੂ ਦਿਆਲ ਸਿੰਘ ਮੀਆਂਵਿੰਡ, ਹਰਪ੍ਰੀਤ ਸਿੰਘ ਬੁਟਾਰੀ, ਪਲਵਿੰਦਰ ਸਿੰਘ ਮਹਿਸਮਪੁਰ, ਸੁਰਜੀਤ ਸਿੰਘ ਤਲਵੰਡੀ, ਸੁਲੱਖਣ ਸਿੰਘ ਤੁੜ, ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੈਲੋਕੇ, ਪਰਗਟ ਸਿੰਘ ਟੌਂਗ, ਗੁਰਦਿਆਲ ਸਿੰਘ ਕੰਗ, ਕਿਰਪਾਲ ਸਿੰਘ ਖਾਲਸਾ, ਕਰਨਲ ਕੁਲਵੰਤ ਸਿੰਘ ਰਿਟਾਇਰਡ, ਡਾਕਟਰ ਮਨੋਹਰ ਸਿੰਘ ਹੋਰ ਭੋਰਸੀ ਰਾਜਪੂਤਾਂ, ਡਾਕਟਰ ਸੁਰਿੰਦਰ ਪਾਲ ਸਿੰਘ, ਆਦਿ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮੰਚ ਸੰਚਾਲਨ ਸਾਥੀ ਗੁਰਨਾਮ ਸਿੰਘ ਦਾਊਦ ਨੇ ਕੀਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News