ਖਾਲਸਾ ਕਾਲਜ ਲਾਅ ਅੰਮ੍ਰਿਤਸਰ, ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

4760027
Total views : 5647360

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ  ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ’ਤੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਆਪਣੇ ਦਫ਼ਤਰ ਵਿਖੇ ਸਟਾਫ਼ ਦੀ ਹਾਜ਼ਰੀ ’ਚ ਮੂੰਹ ਮਿੱਠਾ ਕਰਵਾਇਆ।

ਇਸ ਸਬੰਧੀ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ’ਵਰਸਿਟੀ ਵੱਲੋਂ ਲਈ ਗਈ ਬੀ. ਏ. ਐੱਲ. ਐੱਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚੋਂ ਵਿਦਿਆਰਥਣ ਸੁਖਬੀਰ ਕੌਰ ਨੇ ਕੁਲ 600 ’ਚੋ 443 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਅਤੇ ਬੀ. ਏ. ਐੱਲ. ਐੱਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ 9ਵਾਂ ਦੀਆਂ ਵਿਦਿਆਰਥਣਾਂ ਚਾਹਤ ਲਾਂਬਾ ਨੇ 375 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ, ਤਾਨੀਆ ਭੱਲਾ ਨੇ 372 ਨਾਲ ਤੀਜਾ ਅਤੇ ਮਨਪ੍ਰੀਤ ਕੌਰ ਨੇ 370 ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
 
ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪਵਨਦੀਪ ਕੌਰ, ਡਾ. ਅਨੀਤਾ, ਪ੍ਰੋ. ਹੇਮਾ, ਡਾ. ਸੁਖਮਨਪ੍ਰੀਤ ਕੌਰ, ਪ੍ਰੋ. ਉਤਕਰਸ਼ ਸੇਠ, ਪ੍ਰੋ. ਸੁਗਮ ਆਦਿ ਹਾਜ਼ਰ ਸਨ।ਖਬਰਾ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News