





Total views : 5894951







Total views : 5894951ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ,/ਉਪਿੰਦਰਜੀਤ ਸਿੰਘ
ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਨੈਸ਼ਨਲ ਟੀਕਾਕਰਨ ਦਿਵਸ ਦੇ ਸਬੰਧ ’ਚ ਪ੍ਰੋਗਰਾਮ ਕਰਵਾਇਆ ਗਿਆ । ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕਿਆ ਉਕਤ ਪ੍ਰੋਗਰਾਮ ਬੱਚਿਆਂ ਦੇ ਵਿਭਾਗ ਦੇ ਪ੍ਰੋਫੈਸਰ ਡਾ. ਨੀਲਮ ਹੰਸ ਅਤੇ ਐਸੋਸੀਏਟ ਪ੍ਰੋਫੈਸਰ ਅਲਕਾ ਬਡਿਆਲ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ, ਛੇਹਰਟਾ ਵਿਖੇ ਮਨਾਇਆ ਗਿਆ। ਜਿਸ ’ਚ ਬੀ. ਐੱਸ. ਸੀ. ਨਰਸਿੰਗ 5ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਪੋਸਟਰਾਂ ਦੀ ਮਦਦ ਨਾਲ ਟੀਕਾਕਰਨ ਬਾਰੇ ਉਤਸ਼ਾਹਿਤ ਕੀਤਾ।

ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਕਾਕਰਨ ਸਿਰਫ਼ ਬੱਚਿਆਂ ’ਚ ਹੀ ਨਹੀਂ, ਸਗੋਂ ਗਰਭਵਤੀ ਔਰਤਾਂ ਅਤੇ ਬਜੁਰਗਾਂ ’ਚ ਵੀ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਟੀਕਾਕਰਨ ਸਹੀ ਸਮੇਂ ’ਤੇ ਕਰਵਾਉਣਾ ਚਾਹੀਦਾ ਹੈ, ਜਿਸ ਨਾਲ ਭਵਿੱਖ ’ਚ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਨੂੰ ਰੋਕਿਆਂ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਇਨ੍ਹਾਂ ਬਿਮਾਰੀਆਂ ਤੋਂ ਹੋਣ ਵਾਲੇ ਖ਼ਰਚ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਚਿਲਡਰਨ ਵਿਭਾਗ ਦੇ ਉਕਤ ਕਾਰਜ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਅਜਿਹੇ ਜਾਗਰੂਕਤਾ ਦਿਵਸ ਆਯੋਜਿਤ ਕਰਨ ਲਈ ਪੇ੍ਰਰਿਤ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-