ਲੋਕਾਂ ਨੂੰ ਆਨਲਾਈਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ‘ਚ ਦੇਰੀ ਕਰਨ ਵਾਲੇ ਮੁਲਾਜ਼ਮਾਂ ‘ਤੇ ਹੁਣ ਹੋਵੇਗੀ ਕਾਰਵਾਈ ! ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਨਜਰ ਰੱਖਣ ਦੇ ਦਿੱਤੇ ਆਦੇਸ਼

4877972
Total views : 5839944

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਨਲਾਈਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ‘ਚ ਦੇਰੀ ਕਰਨ ਵਾਲੇ ਮੁਲਾਜ਼ਮਾਂ ‘ਤੇ ਹੁਣ ਨਿਗਰਾਨੀ ਰੱਖੀ ਜਾਵੇਗੀ। ਨਾਲ ਹੀ, ਜੇ ਕੋਈ ਮੁਲਾਜ਼ਮ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ। ਇਹ ਹੁਕਮ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ  ਨੂੰ ਦਿੱਤੇ ਗਏ ਹਨ।

ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ।  ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ, ਜਿੱਥੇ ਲੋਕਾਂ ਨੂੰ ਨਿਸ਼ਚਿਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਾਹ ਕਿ ਲੋਕਾਂ ਨੂੰ ਚੰਗੀ ਸੇਵਾ ਦੇਣ ਲਈ ਜਨਤਾ ਦੇ ਨਾਲ ਵਚਨਵੱਧ ਹਾਂ। ਜ਼ਿਲ੍ਹਾ ਪੱਧਰ ‘ਤੇ ਗੱਲ ਕਰੀਏ ਤਾਂ ਪਠਾਨਕੋਟ ਸਬ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲਾ ਜ਼ਿਲ੍ਹਾ ਸਾਬਤ ਹੋਇਆ ਹੈ।

ਸੇਵਾ ਕੇਂਦਰਾਂ ਦੀ ਗਿਣਤੀ ਵਧਾਈ ਜਾਵੇਗੀ

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਹੁਣ ਕਈ ਵਿਭਾਗਾਂ ਦੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਰੇਵਿਨਿਊ (ਮਾਲ ਖਾਤਾ), ਬੱਸ ਸੇਵਾ ਅਤੇ ਹੋਰ ਕਈ ਸਰਕਾਰੀ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੁਣ ਸੇਵਾ ਕੇਂਦਰਾਂ ਦੀ ਗਿਣਤੀ ਅਤੇ ਉਨ੍ਹਾਂ ਵਿੱਚ ਕਾਊਂਟਰ ਵੀ ਵਧਾਏ ਜਾਣਗੇ। ਇਸ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸੰਬੰਧੀ ਨਿਸ਼ਾਨਦੇਹੀ ਕਰਕੇ ਰਿਪੋਰਟ ਉਨ੍ਹਾਂ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਯਤਨਾਂ ਕਰਕੇ ਪੰਜਾਬ ਨੂੰ ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਸੀ। ਇਸਦੇ ਨਾਲ ਹੀ ਹੁਣ ਪੰਚ, ਸਰਪੰਚ, ਐਮ.ਸੀ., ਪਟਵਾਰੀ ਅਤੇ ਸਾਰੇ ਅਧਿਕਾਰੀ ਆਨਲਾਈਨ ਹੋ ਚੁੱਕੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News