





Total views : 5947228







Total views : 5947228ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ
ਜਿਲਾ ਤਰਨ ਤਾਰਨ ਦੇ ਥਾਣਾਂ ਸਰਾਏ ਅਮਾਨਤ ਖਾਂ ਅਧੀਨ ਆਂਉਦੇ ਪਿੰਡ ਹਵੇਲੀਆ ’ਚ ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ ’ਤੇ ਪੁੱਜੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਮ੍ਰਿਤਕਾ ਦੇ ਪਤੀ, ਸੱਸ ਤੇ ਦਿਓਰ ਵਿਰੁੱਧ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ।
ਸੰਤੋ ਪਤਨੀ ਮੰਗਲ ਸਿੰਘ ਵਾਸੀ ਪਿੰਡ ਪੀਰਾਂ ਵਾਲਾ ਫਿਰੋਜ਼ਪੁਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੀ ਲੜਕੀ ਸੰਜਨਾ ਉਰਫ ਲਵ ਦਾ ਵਿਆਹ ਸਾਲ 2023 ’ਚ ਜੁਗਰਾਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਹਵੇਲੀਆਂ ਦੇ ਨਾਲ ਹੋਇਆ ਸੀ, ਪਰ ਉਸਦੇ ਘਰ ਬੱਚੇ ਨੇ ਜਨਮ ਨਾ ਲਿਆ। ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿੰਦੀ ਸੀ।
ਬੱਚਾ ਨਾ ਹੋਣ ‘ਤੇ ਸਹੁਰੇ ਪਰਿਵਾਰ ਵਾਲੇ ਮਾਰਦੇ ਸੀ ਤਾਅਨੇ-ਮ੍ਰਿਤਕਾ ਦੇ ਮਾਪਿਆ ਨੇ ਲਗਾਏ ਦੋਸ਼
ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਾਏ ਦੇ ਜਾਂਚ ਅਧਿਕਾਰੀ ਏਐੱਸਆਈ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਸੰਤੋ ਦੇ ਬਿਆਨਾਂ ’ਤੇ ਉਕਤ ਲੋਕਾਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਜਦੋਂਕਿ ਲਾਸ਼ ਦਾ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-