Skip to content
Thursday, July 30, 2026
Border News Express
Border News Express online News Paper
Search
Search
ਤਾਜ਼ਾ ਖ਼ਬਰਾ
ਆਰ.ਟੀ.ਏ ਦਾ ਵਿਚੋਲੀਆਂ ( ਪ੍ਰਾਂਈਵੇਟ ਵਿਆਕਤੀ) 7200 ਰੁਪਏ ਰਿਸ਼ਵਤ ਲੈਦਾਂ ਵਿਜੀਲੈਂਸ ਵਲੋ ਰੰਗੇ ਹੱਥੀ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ !ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ :ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ, ਜਨਵਰੀ ਤੋਂ ਹੁਣ ਤੱਕ 2,000 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
ਵਿਜੀਲੈਂਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ‘ਚ ਤਾਇਨਾਤ ਕਲਰਕ 10000 ਰੁਪਏ ਰਿਸ਼ਵਤ ਲੈਦਾਂ ਰੰਗੇ ਹੱਥੀ ਕੀਤਾ ਕਾਬੂ
ਮਾ: ਪ੍ਰਦੀਪ ਧਵਨ ਭਿੱਖੀ ਵਿੰਡ ਨੂੰ ਗਹਿਰਾ ਸਦਮਾ ! ਨੌਜਵਾਨ ਪੁੱਤਰ ਉਮੰਗ ਧਵਨ ਦੀ ਕੈਨੇਡਾ ‘ਚ ਮੌਤ
ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐੱਸਡੀਓ ਗ੍ਰਿਫ਼ਤਾਰ
Home
ਪੰਜਾਬ ਐਂਡ ਸਿੰਧ ਬੈਂਕ ਨੇ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ
ਪੰਜਾਬ ਐਂਡ ਸਿੰਧ ਬੈਂਕ ਨੇ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ
June 24, 2025
Border News Editor
ਪੰਜਾਬ
Total views : 5914664
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ
ਪੰਜਾਬ ਐਂਡ ਸਿੰਧ ਬੈਂਕ ਦੇ 118ਵੇਂ ਸਥਾਪਨਾ ਦਿਵਸ ਮੌਕੇ ਅੱਜ ਬੈਂਕ ਪ੍ਰਬੰਧਕਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤ ਦੀ ਸਹੂਲਤ ਲਈ ਦੋ ਵਾਟਰ ਕੂਲਰ ਸੌਂਪੇ। ਇਸ ਮੌਕੇ ਪੰਜਾਬ ਐਂਡ ਸਿੰਧ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਚਮਨ ਲਾਲ, ਜ਼ੋਨਲ ਮੈਨੇਜਰ ਸ. ਗੁਰਮੀਤ ਸਿੰਘ, ਜ਼ੋਨਲ ਚੀਫ ਮੈਨੇਜਰ ਸ. ਸੁਖਵਿੰਦਰ ਸਿੰਘ ਚੌਹਾਨ, ਬ੍ਰਾਂਚ ਮੈਨੇਜਰ ਸ. ਸੁਖਪ੍ਰੀਤ ਸਿੰਘ ਤੇ ਹੋਰ ਬੈਂਕ ਅਧਿਕਾਰੀਆਂ ਨੂੰ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪੰਜਾਬ ਐਂਡ ਸਿੰਧ ਬੈਂਕ ਦਾ ਸਿੱਖਾਂ ਨਾਲ ਗਹਿਰਾ ਸਬੰਧ ਹੈ। ਉਨ੍ਹਾਂ ਕਿਹਾ ਕਿ ਇਸ ਬੈਂਕ ਦੀ ਸਥਾਪਨਾ ਅੰਮ੍ਰਿਤਸਰ ਦੀ ਪਾਵਨ ਧਰਤੀ ਤੋਂ ਹੋਈ ਸੀ ਅਤੇ ਇਸ ਦੇ 118 ਸਾਲਾ ਸਥਾਪਨਾ ਦਿਵਸ ਦੇ ਬੈਂਕ ਅਧਿਕਾਰੀਆਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦੀ ਸਹੂਲਤ ਲਈ 2 ਵਾਟਰ ਕੂਲਰ ਭੇਟ ਕੀਤੇ ਹਨ। ਉਨ੍ਹਾਂ ਬੈਂਕ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਅਦਾਰੇ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸੇ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਚਮਨ ਲਾਲ ਨੇ ਕਿਹਾ ਕਿ ਬੈਂਕ ਦੇ ਸਥਾਪਨਾ ਦਿਵਸ ਮੌਕੇ ਹਰ ਸਾਲ ਦੀ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬੈਂਕ ਕਰਮਚਾਰੀਆਂ ’ਤੇ ਇਸੇ ਤਰ੍ਹਾਂ ਆਪਣੀ ਰਹਿਮਤ ਬਣਾਈ ਰੱਖਣ ਅਤੇ ਸੰਗਤਾਂ ਦੀ ਸੇਵਾ ਕਰਨ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਸੁਰਜੀਤ ਸਿੰਘ ਰਾਣਾ, ਸ. ਹਰਜਿੰਦਰ ਸਿੰਘ ਤੋਂ ਇਲਾਵਾ ਪੰਜਾਬ ਐਂਡ ਸਿੰਧ ਬੈਂਕ ਦੇ ਅਧਿਕਾਰੀ ਤੇ ਹੋਰ ਮੌਜੂਦ ਸਨ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Post Views:
33
Share this News
Post navigation
ਪੰਜਾਬ ਸਰਕਾਰ ਨੇ 5 ਆਈ.ਪੀ.ਐਸ. ਅਫਸਰਾਂ ਨੂੰ ਤਰੱਕੀ ਦੇਕੇ ਬਣਾਇਆ ਡੀ.ਆਈ.ਜੀ.
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਪ੍ਰੀਵਾਰ ਸਮੇਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਹੋਏ ਨਤਮਸਤਕ