





Total views : 5934161







Total views : 5934161ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਮਾਨਸੂਨ ਪੰਜਾਬ ਵਿੱਚ ਦਾਖਲ ਹੋ ਗਿਆ ਹੈ ਅਗਲੇ 4 ਤੋਂ 5 ਦਿਨਾਂ ਲਈ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਮੌਸਮ ਵਿਭਾਗ ਦੇ ਮੁਤਾਬਕ ਅਗਲੇ ਦੋ ਦਿਨਾਂ ਵਿੱਚ ਮਾਨਸੂਨ ਪੰਜਾਬ ਦੇ ਕੁਝ ਹੋਰ ਹਿੱਸਿਆਂ ਨੂੰ ਕਵਰ ਕਰੇਗਾ।

ਵਿਭਾਗ ਨੇ ਮੰਗਲਵਾਰ ਤੋਂ ਅਗਲੇ ਛੇ ਦਿਨਾਂ ਲਈ ਪੰਜਾਬ ਵਿੱਚ ਕਈ ਥਾਵਾਂ ‘ਤੇ ਤੇਜ਼ ਗਰਜ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ ਖਾਸ ਕਰਕੇ 25 ਜੂਨ ਲਈ ਬਹੁਤ ਭਾਰੀ ਮੀਂਹ ਪੈਣ ਦਾ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ 2 ਦਿਨਾਂ ਬਾਅਦ ਮਾਨਸੂਨ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰ ਲਵੇਗਾ ਅਤੇ ਇਸ ਵਾਰ ਮਾਨਸੂਨ ਬਹੁਤ ਸਰਗਰਮ ਹੋਣ ਵਾਲਾ ਹੈ ਅਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਵੀ ਉਮੀਦ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
